ਹੁਸ਼ਿਆਰਪੁਰ ਦੇ ਤਲਵਾੜਾ 'ਚ ਮੋਟਰਸਾਈਕਲ ਸਵਾਰ ਨੂੰ ਟਿੱਪਰ ਨੇ ਦਰੜਿਆ, ਹੋਈ ਦਰਦਨਾਕ ਮੌਤ - ਤੇਜ਼ ਰਫਤਾਰ ਕਾਰ
🎬 Watch Now: Feature Video
Published : Jan 29, 2024, 3:53 PM IST
ਹੁਸ਼ਿਆਰਪੁਰ ਦੇ ਤਲਵਾੜਾ ਵਿੱਚ ਰਾਤ 8 ਵਜੇ ਦੇ ਕਰੀਬ ਇੱਕ ਮੋਟਰਸਾਇਕਲ ਸਵਾਰ ਦੀ ਗੱਡੀ ਨਾਲ ਟੱਕਰ ਹੋਣ ਹੋਈ ਅਤੇ ਚਾਲਕ ਪਿੱਛੋਂ ਆ ਰਹੇ ਟਿੱਪਰ ਦੇ ਹੇਠ ਦਰੜਿਆ ਗਿਆ। ਜਾਣਕਾਰੀ ਦਿੰਦੇ ਹੋਏ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਿਆਣਾ ਨੰਬਰ ਦੇ ਲਾਲ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਜਦੋਂ ਉਹ ਤਲਵਾੜਾ ਸੈਕਟਰ 3 ਦੀ ਆਈਟੀਆਈ ਚੌਂਕ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਪਿੱਛੋਂ ਆ ਰਹੇ ਟਿੱਪਰ ਦੀ ਲਪੇਟ ਵਿੱਚ ਆ ਗਿਆ। ਦੂਜੇ ਪਾਸੇ ਮੌਕੇ ਉੱਤੇ ਪਹੁੰਚੀ ਤਲਵਾੜਾ ਪੁਲਿਸ ਦੇ ਜਾਂਚ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕੀ ਮ੍ਰਿਤਕ ਦੀ ਪਹਿਚਾਣ ਨਹੀ ਹੋ ਸਕੀ ਹੈ ਪਰ ਉਹਨਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਬੀਬੀਐਮਬੀ ਸਿਵਲ ਹਸਪਤਾਲ ਤਲਵਾੜਾ ਵਿਖੇ ਪੋਸਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਹਿਚਾਣ ਹੋਣ ਤੋਂ ਬਾਅਦ ਉਹਨਾਂ ਦੇ ਵਾਰਸਾ ਵੱਲੋਂ ਜੋ ਵੀ ਬਿਆਨ ਦਿੱਤੇ ਜਾਣਗੇ ਉਸ ਅਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।