ਤੂੜੀ ਬਣਾ ਰਹੇ ਕਿਸਾਨ ਦੇ ਖੇਤਾਂ ਵਿੱਚੋਂ ਮਿਲਿਆ ਪਾਕਿਸਤਾਨੀ ਡਰੋਨ, ਅੱਧਾ ਕਿਲੋ ਹੈਰੋਇਨ ਵੀ ਬਰਾਮਦ - Pakistani drone and Heroin - PAKISTANI DRONE AND HEROIN
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/08-05-2024/640-480-21414429-thumbnail-16x9-tatr.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : May 8, 2024, 8:26 AM IST
ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਠੱਠੀ ਵਿਖੇ ਕਿਸਾਨ ਜੈਮਲ ਸਿੰਘ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਰਪੰਚ ਰਾਜ ਸਿੰਘ ਜੋ ਕਿ ਆਪਣੇ ਖੇਤਾਂ ਵਿੱਚ ਤੂੜੀ ਬਣਾ ਰਿਹਾ ਸੀ, ਤਾਂ ਇਸ ਦੌਰਾਨ ਤੂੜੀ ਵਾਲੀ ਮਸ਼ੀਨ ਵਿੱਚ ਕੁਝ ਖੜਕਾ ਹੋਇਆ ਤਾਂ ਜਦ ਉਸ ਨੇ ਅੱਗੇ ਜਾ ਕੇ ਦੇਖਿਆ ਤਾਂ ਇੱਕ ਪਾਕਿਸਤਾਨੀ ਡਰੋਨ ਉਸ ਵਿੱਚ ਫਸਿਆ ਹੋਇਆ ਸੀ ਅਤੇ ਨਾਲ ਉਸ ਦੇ ਕੋਈ ਚੀਜ਼ ਬੰਨੀ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਥਾਣਾ ਵਲਟੋਹਾ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ਉੱਤੇ ਪਹੁੰਚੀ ਥਾਣਾ ਵਲਟੋਹਾ ਪੁਲਿਸ ਵੱਲੋਂ ਪਾਕਿਸਤਾਨੀ ਡਰੋਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੀ ਐਸਐਚਓ ਮੈਡਮ ਸੁਨੀਤਾ ਰਾਣੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।