ਪਠਾਨਕੋਟ 'ਚ ਇਨਸਾਨੀਅਤ ਹੋਈ ਸ਼ਰਮਸਾਰ, ਪਸ਼ੂਆਂ ਦਾ ਜਿਨਸੀ ਸ਼ੋਸ਼ਣ ਕਰਦਾ ਸ਼ਖਸ ਗ੍ਰਿਫ਼ਤਾਰ - SEXUALLY ABUSING ANIMALS - SEXUALLY ABUSING ANIMALS
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/26-04-2024/640-480-21321674-192-21321674-1714125738593.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Apr 26, 2024, 3:50 PM IST
ਪਠਾਨਕੋਟ ਦੇ ਨਾਲ ਲੱਗਦੇ ਪਿੰਡ ਧੀਰਾ 'ਚ ਉਸ ਸਮੇਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਗਿਆ ਜਦੋਂ ਸਥਾਨਕ ਲੋਕਾਂ ਨੇ ਇਕ ਨੌਜਵਾਨ ਨੂੰ ਫੜ ਲਿਆ ਜੋ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਪਸ਼ੂਆਂ ਦੇ ਤਬੇਲੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਤੋਂ ਪਤਾ ਲੱਗਾ ਸਥਾਨਕ ਲੋਕਾਂ ਨੇ ਇਸ ਪ੍ਰਵਾਸੀ ਸ਼ਖ਼ਸ ਨੂੰ ਕਾਬੂ ਕਰ ਲਿਆ ਅਤੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਵੱਲੋਂ ਕੀਤੀ ਗਲਤ ਹਰਕਤ ਮੰਨ ਲਈ, ਜਿਸ ਕਾਰਨ ਸਥਾਨਕ ਲੋਕਾਂ ਨੇ ਇਸ ਨੌਜਵਾਨ ਨੂੰ ਰੱਸੀ ਨਾਲ ਬੰਨ੍ਹ ਕੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਖੰਭੇ ਨਾਲ ਬੰਨ੍ਹੇ ਨੌਜਵਾਨ ਨੂੰ ਛੁਡਵਾ ਕੇ ਹਿਰਾਸਤ 'ਚ ਲੈ ਲਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੀਰਾ ਤੋਂ ਸੂਚਨਾ ਮਿਲੀ ਸੀ ਕਿ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।