ਦਿੱਲੀ ਵਿੱਚ ਹੋ ਜਾ ਰਹੀ ਮਹਾਂ ਪੰਚਾਇਤ ਨੂੰ ਲੈ ਕੇ ਅੰਮ੍ਰਿਤਸਰ ਤੋਂ ਕਿਸਾਨਾਂ ਦਾ ਜਥਾ ਹੋਇਆ ਰਵਾਨਾ - Kisan left for Delhi
🎬 Watch Now: Feature Video
Published : Mar 13, 2024, 8:02 PM IST
ਅੰਮ੍ਰਿਤਸਰ: ਦੱਸਣਯੋਗ ਹੈ ਕੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿੱਚ ਹੋਣ ਜਾ ਰਹੀ ਮਹਾਂ ਪੰਚਾਇਤ ਵਿੱਚ ਕਿਸਾਨਾਂ ਨੂੰ ਪਹੁੰਚਣ ਲਈ ਅਪੀਲ ਕੀਤੀ ਗਈ ਹੈ। ਜਿਸ ਦੇ ਮੱਦੇ ਨਜ਼ਰ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋਏ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਹਨਾਂ ਕਿਹਾ ਕਿ ਜੇਕਰ ਚੋਣਾਂ ਤੋਂ ਪਹਿਲਾਂ ਸਾਡੀਆਂ ਮੰਗਾਂ ਨਾ ਪੂਰੀਆਂ ਹੋਈਆਂ ਤਾਂ ਚੋਣਾਂ ਦੌਰਾਨ ਨੇਤਾਵਾਂ ਦਾ ਵਿਰੋਧ ਕੀਤਾ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਮਹਾਂ ਪੰਚਾਇਤ ਤੋਂ ਬਾਅਦ ਕੇਂਦਰ ਸਰਕਾਰ ਦੀ ਨੀਂਦ ਖੁੱਲਦੀ ਹੈ ਜਾਂ ਫਿਰ ਤੋਂ ਸਰਕਾਰ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।