ਜ਼ਿਲ੍ਹਾ ਅਦਾਲਤ ਦੇ ਬਾਹਰ ਵਕੀਲਾਂ ਨੇ ਕੀਤੀ ਹੜਤਾਲ, ਸੁਣੋ ਪ੍ਰਸ਼ਾਸ਼ਨ ਤੋਂ ਕੀ ਕਰ ਰਹੇ ਮੰਗ - Strike by Bar Association - STRIKE BY BAR ASSOCIATION
🎬 Watch Now: Feature Video


Published : Sep 21, 2024, 9:19 AM IST
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਬਾਰ ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਕੀਤੀ ਗਈ ਹੈ। ਇਸ ਦਾ ਮੁੱਖ ਕਾਰਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਹੈ ਕਿ ਸਰਕਾਰਾਂ ਵੱਲੋਂ ਗ੍ਰਾਮ ਨਿਆਂਲਿਆ ਬਣਾਇਆ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਅੱਜ ਹੜਤਾਲ ਕੀਤੀ ਗਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਹੈ ਕਿ ਸਰਕਾਰਾਂ ਦੇ ਵੱਲੋਂ ਜਿਹੜੇ ਵੀ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਾਨੂੰਨਾਂ ਦੇ ਨਾਲ ਇਨਸਾਫ ਮਿਲਣ ਦੀ ਕੋਈ ਆਸ ਨਹੀਂ ਰਹਿ ਜਾਂਦੀ, ਕਿਉਂਕਿ ਪਹਿਲਾਂ ਵੀ ਸਰਕਾਰਾਂ ਦੇ ਵੱਲੋਂ ਸਮਝੌਤਾ ਸਦਨ ਵੀ ਬਣਾਏ ਗਏ ਹਨ, ਪਰ ਉਨ੍ਹਾਂ ਦਾ ਵੀ ਕੋਈ ਫਾਇਦਾ ਨਹੀਂ ਹੈ।