ਅੰਮ੍ਰਿਤਸਰ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ,ਸਰਕਾਰ ਤੋਂ ਕੀਤੀ ਮਦਦ ਦੀ ਅਪੀਲ - migrant workers in Amritsar
🎬 Watch Now: Feature Video
Published : Jan 27, 2024, 11:10 AM IST
ਅੰਮ੍ਰਿਤਸਰ : ਬੀਤੇ ਦਿਨੀਂ ਜਿਥੇ ਇੱਕ ਪਾਸੇ ਪੂਰਾ ਦੇਸ਼ ਗਣਤੰਤਰਤਾ ਦਿਵਸ ਦੀਆਂ ਖੁਸ਼ੀਆਂ ਮਨਾ ਰਿਹਾ ਸੀ ਤਾਂ ਉੱਧਰ ਦੂਜੇ ਪਾਸੇ ਜੰਡਿਆਲਾ ਗੁਰੂ ਵਿਖੇ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਜਾਣ 'ਤੇ ਹਫੜਾ ਤਫੜੀ ਦਾ ਮਾਹੌਲ ਨਜ਼ਰ ਆਇਆ। ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਸ਼ਾਰਟ ਸਰਕਟ ਦੇ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਦੌਰਾਨ ਕਾਫੀ ਬਚਾਅ ਕਰਨ ਦੀ ਕੋਸ਼ਿਸ਼ ਦੇ ਬਾਵਜੂਦ ਵੀ ਉਹਨਾਂ ਦਾ ਸਾਰਾ ਘਰੇਲੂ ਸਮਾਨ ਸੜ ਕੇ ਸਵਾਹ ਹੋ ਗਿਆ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾ ਰਿਹਾ ਹੈ, ਘਟਨਾ ਤੋਂ ਬਾਅਦ ਸਥਾਨਕ ਵਾਸੀਆਂ ਅਤੇ ਪੀੜਤ ਪ੍ਰਵਾਸੀਆਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਉਹਨਾਂ ਦਾ ਇੰਨਾ ਨੁਕਸਾਨ ਹੋਇਆ ਹੈ ਕਿ ਸਾਰਾ ਕੁਝ ਖਤਮ ਹੋ ਗਿਆ। ਇਸ ਲਈ ਸਰਕਾਰ ਵੱਲੋਂ ਬਣਦੀ ਮਦਦ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਆਪਣੇ ਰੋਜ਼ਾਨਾ ਜ਼ਿੰਦਗੀ ਨੂੰ ਲੀਹ 'ਤੇ ਲਿਆ ਸਕਣ।