ਭੱਜਲ ਫਾਟਕ 'ਤੇ ਸੀਮਿੰਟ ਨਾਲ ਭਰਿਆ ਟਰੱਕ ਪਲਟਿਆ, ਟਰੱਕ ਦਾ ਹੋਇਆ ਭਾਰੀ ਨੁਕਸਾਨ - accident
🎬 Watch Now: Feature Video
Published : Mar 15, 2024, 5:18 PM IST
ਹੁਸ਼ਿਆਰਪੁਰ/ਗੜ੍ਹਸ਼ੰਕਰ: ਹੁਸ਼ਿਆਰਪੁਰ ਰੋਡ਼ 'ਤੇ ਪਿੰਡ ਗੜ੍ਹਸ਼ੰਕਰ ਦੇ ਨਜ਼ਦੀਕ ਭੱਜਲ ਫਾਟਕ 'ਤੇ ਸੀਮਿੰਟ ਨਾਲ ਭਰੇ ਟਰੱਕ ਪਲਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਦੀ ਜਾਣਕਾਰੀ ਮਿਲਣ ਤੇ ਪਤਾ ਲੱਗਿਆ ਕਿ ਟਰੱਕ ਡਰਾਈਵਰ ਹਰਭਜਨ ਸਿੰਘ ਪੁੱਤਰ ਨਰਾਇਣ ਸਿੰਘ ਪਿੰਡ ਭੂਮਲੀ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਹਰਭਜਨ ਸਿੰਘ ਸੀਮਿੰਟ ਨਾਲ ਭਰਿਆ ਟਰੱਕ ਕਾਹਨਪੁਰ ਖੂਹੀ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਿਹਾ ਸੀ। ਜਦੋਂ ਉਕਤ ਅਸਥਾਨ ਤੇ ਪੁੱਜਾ ਤਾਂ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਆ ਰਹੇ ਟਿੱਪਰ ਨੂੰ ਕਾਰ ਓਵਰਟੇਕ ਕਰ ਰਹੀ ਸੀ, ਜਿਸ ਨੂੰ ਬਚਾਉਣ ਦੇ ਕਾਰਨ ਟਰੱਕ ਦਰੱਖਤ ਨਾਲ ਜਾ ਟਕਰਾਇਆ ਜਿਸ ਕਾਰਨ ਟਰੱਕ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਹੈ, ਪਰ ਪ੍ਰਮਾਤਮਾ ਦੀ ਕ੍ਰਿਪਾ ਨਾਲ ਡਰਾਈਵਰ ਦੀ ਜਾਨ ਬਚ ਗਈ ਹੈ। ਇਸ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ।