ਕੋਟਕਪੂਰਾ ਦੀ ਨਵੀਂ ਦਾਣਾ ਮੰਡੀ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਪਰਿਵਾਰ ਨੂੰ ਕਤਲ ਦਾ ਸ਼ੱਕ - young man committed suicide - YOUNG MAN COMMITTED SUICIDE
🎬 Watch Now: Feature Video
Published : Aug 16, 2024, 7:08 AM IST
ਫਰੀਦਕੋਟ: ਕੋਟਕਪੂਰਾ ਦੀ ਨਵੀਂ ਦਾਣਾ ਮੰਡੀ ਵਿਖੇ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਮੀਤ ਸਿੰਘ ਵੱਜੋਂ ਹੋਈ, ਜਿਸ 'ਤੇ ਤਕਰੀਬਨ ਇੱਕ ਹਫਤੇ ਪਹਿਲਾਂ ਕੋਟਕਪੂਰਾ ਦੇ ਪਿੰਡ ਔਲਖ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਔਰਤ ਦਾ ਕਤਲ ਕਰਨ ਦਾ ਇਲਜ਼ਾਮ ਸੀ ਤੇ ਉਹ ਮਾਮਲੇ 'ਚ ਫ਼ਰਾਰ ਸੀ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਸੀ। ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਕਿਹਾ ਕਿ ਉਸਦੇ ਭਰਾ ਨੇ ਕੋਈ ਕਤਲ ਨਹੀਂ ਕੀਤਾ ਸੀ, ਜਦੋਂ ਉਸ ਦੇ ਖਿਲਾਫ ਮੁਕੱਦਮਾ ਦਰਜ ਹੋ ਗਿਆ ਤਾਂ ਉਹ ਲੁਕਦਾ ਹੋਇਆ ਘੁੰਮ ਰਿਹਾ ਸੀ। ਇਸ ਮਾਮਲੇ ਵਿੱਚ ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।