ਅਜਨਾਲਾ 'ਚ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਨੇ ਆਪਣੇ ਸਹੁਰੇ ਲਈ ਕੀਤਾ ਚੋਣ ਪ੍ਰਚਾਰ - AAP candidate Kuldeep Dhaliwal - AAP CANDIDATE KULDEEP DHALIWAL
🎬 Watch Now: Feature Video
Published : May 30, 2024, 7:39 PM IST
ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਦਾ ਸਮਾਂ ਖਤਮ ਹੋਣ ਤੋਂ ਪਹਿਲਾਂ-ਪਹਿਲਾਂ ਇਸ ਦਾ ਲਾਹਾ ਲੈਂਦਿਆਂ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਵਿੱਚ ਲੋਕਾਂ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਆਪਣੀ ਜਿੱਤ ਨੂੰ ਯਕੀਨੀ ਦਰਸਾਇਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਅਮਨਦੀਪ ਕੌਰ ਧਾਲੀਵਾਲ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ। ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਆਗੂ ਵਲੰਟੀਅਰ ਵੱਖ-ਵੱਖ ਵਾਹਨਾਂ ਦੇ ਉੱਤੇ ਇਸ ਰੋਡ ਸ਼ੋਅ ਦੇ ਵਿੱਚ ਸ਼ਾਮਿਲ ਹੋਏ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਪ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ।