ਆਪ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ 'ਚ ਹੋਏ ਨਤਮਸਤਕ, ਜਲੰਧਰ ਦੀਆਂ ਜ਼ਿਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ - Sanjay Singh In Amritsar - SANJAY SINGH IN AMRITSAR
🎬 Watch Now: Feature Video
Published : Jul 7, 2024, 7:35 AM IST
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਅੰਮ੍ਰਿਤਸਰ ਕੋਰਟ ਵਿੱਚ ਸੁਣਵਾਈ ਸੀ ਜਿਸ ਨੂੰ ਲੈ ਕੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਅਤੇ ਜਿਸ ਤੋਂ ਬਾਅਦ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਵੀ ਪਹੁੰਚੇ ਹਨ। ਦਰਬਾਰ ਸਾਹਿਬ ਵਿੱਚ ਉਨ੍ਹਾਂ ਵੱਲੋਂ ਜਲੰਧਰ ਜਿਮਨੀ ਚੋਣਾਂ ਜਿੱਤਣ ਦੇ ਲਈ ਵੀ ਅਰਦਾਸ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰਾ ਨਸ਼ੇ ਅਤੇ ਲਾਅ ਐਂਡ ਆਰਡਰ ਉੱਤੇ ਕੰਟਰੋਲ ਕੀਤਾ ਹੈ।