ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਆੜਤੀਆਂ ਨੇ ਖੋਲ੍ਹਿਆ ਮੋਰਚਾ, ਕਿਹਾ-ਨਹੀਂ ਦਿੱਤਾ ਜਾ ਰਿਹਾ ਹੱਕੀ ਮੰਗਾਂ ਵੱਲ ਧਿਆਨ - Aartis proteste against government
🎬 Watch Now: Feature Video
Published : Aug 22, 2024, 6:47 AM IST
ਫਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਮੰਡੀ ਦੇ ਵਿੱਚ ਆੜਤੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਆੜਤੀਆਂ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਵੀ ਪਹੁੰਚੇ। ਇਸ ਮੌਕੇ ਪ੍ਰਧਾਨ ਸਾਧੂ ਰਾਮ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਆੜਤੀਆਂ ਦੀਆ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਿਸ ਕਾਰਣ ਉਹਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਕੋਈ ਹੱਲ ਨਾ ਹੋਇਆ ਤਾਂ ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵੀ ਬੰਦ ਕਰ ਸਕਦੇ ਹਾਂ। ਇਸ ਸਬੰਧੀ ਇਕ ਸੂਬਾ ਪੱਧਰੀ ਮੀਟਿੰਗ 28 ਅਗਸਤ ਨੂੰ ਤਲਵੰਡੀ ਭਾਈ ਕੀ ਵਿਖੇ ਹੋਵੇਗੀ , ਜਿਸ ਵਿੱਚ ਆੜਤੀਆ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਆੜਤੀਆ ਨਾਲ ਵਿਤਕਰਾ ਕਰ ਰਹੀ ਹੈ ਅਤੇ ਲਗਾਤਾਰ ਪੰਜਾਬ ਦੇ ਆੜਤੀਆ ਦੀ ਲੇਬਰ ਉੱਤੇ ਕੱਟ ਲਗਾਇਆ ਜਾ ਰਿਹਾ ਹੈ ।