ਅਜਨਾਲਾ 'ਚ ਦਿਨ ਦਿਹਾੜੇ ਲੁੱਟਿਆ ਕਰੀਬ 30 ਤੋਲੇ ਸੋਨਾ ਅਤੇ ਨਕਦੀ - THEFT IN AJNALA
🎬 Watch Now: Feature Video


Published : Feb 17, 2025, 4:11 PM IST
ਅੰਮ੍ਰਿਤਸਰ: ਅਜਨਾਲਾ ਦੇ ਸਾਈ ਮੰਦਰ ਨਜ਼ਦੀਕ ਸੇਲ ਪਰਚੇਜ ਦਾ ਕੰਮ ਕਰਨ ਵਾਲੇ ਵਪਾਰੀ ਮੇਜਰ ਸਿੰਘ ਦੇ ਘਰ ਨੂੰ ਚੋਰਾਂ ਵੱਲੋਂ ਦਿਨ ਦਿਹਾੜੇ ਨਿਸ਼ਾਨਾ ਬਣਾਇਆ ਗਿਆ ਅਤੇ ਚੋਰ ਲੱਖਾਂ ਦਾ ਸੋਨਾ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਮੇਜਰ ਸਿੰਘ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਸਵੇਰੇ ਕਿਸੇ ਪਰਿਵਾਰਿਕ ਫੰਕਸ਼ਨ ਵਿੱਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਗਏ ਸਨ, ਜਦੋਂ ਉਹ ਸ਼ਾਮ ਨੂੰ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਘਰ ਦੇ ਦਰਵਾਜ਼ੇ ਖੁੱਲ੍ਹੇ ਸਨ ਅਤੇ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਟੁੱਟੀ ਹੋਈ ਸੀ। ਜਿਸ ਵਿੱਚ ਉਨ੍ਹਾਂ ਦੇ ਸੋਨੇ ਦੇ ਗਹਿਣੇ ਸਨ। ਉਨ੍ਹਾਂ ਦੱਸਿਆ ਕਿ ਚੋਰ ਕਰੀਬ 30 ਤੋਲੇ ਸੋਨਾ ਅਤੇ 70 ਹਜ਼ਾਰ ਨਗਦੀ ਲੈ ਕੇ ਫਰਾਰ ਹੋ ਗਏ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਲੱਭ ਕੇ ਉਨ੍ਹਾਂ ਦਾ ਨੁਕਸਾਨ ਭਰਿਆ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।