ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਜੱਦੀ ਪਿੰਡ 'ਚ ਪਾਈ ਵੋਟ - Shahnaz Gill father cast his vote - SHAHNAZ GILL FATHER CAST HIS VOTE
🎬 Watch Now: Feature Video


Published : Jun 1, 2024, 9:47 PM IST
ਅੰਮ੍ਰਿਤਸਰ: ਪ੍ਰਸਿੱਧ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਅੱਜ ਦੇਰ ਸ਼ਾਮ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿੱਚ ਆਪਣੇ ਜੱਦੀ ਪਿੰਡ ਧਿਆਨਪੁਰ ਵਿੱਚ ਵੋਟ ਪਾਉਣ ਲਈ ਪਹੁੰਚੇ। ਇਸ ਦੌਰਾਨ ਸੰਤੋਖ ਸਿੰਘ ਗਿੱਲ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿੱਚ ਬਣੇ ਬੂਥ ਤੇ ਜਾ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਅਤੇ ਨਾਲ ਹੀ ਪਿੰਡ ਵਾਸੀਆਂ ਦੇ ਨਾਲ ਮੁਲਾਕਾਤ ਵੀ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦੇ ਹੋਏ ਸੰਤੋਖ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜਿੰਮੇਵਾਰੀ ਸਮਝਦੇ ਹੋਏ ਤੇ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਵਿੱਚ ਬਿਹਤਰ ਸਰਕਾਰ ਚੁਣਨ ਦੇ ਲਈ ਲੋਕਤੰਤਰ ਦੇ ਇਸ ਵੱਡੇ ਦਿਨ ਦੇ ਉੱਤੇ ਹਰ ਇੱਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਵੋਟ ਪਾਉਣ ਦੇ ਲਈ ਜਰੂਰ ਆਉਣਾ ਚਾਹੀਦਾ ਹੈ। ਬੇਸ਼ੱਕ ਥੋੜਾ ਗਰਮੀ ਜਿਆਦਾ ਹੋਣ ਕਾਰਨ ਅਸੀਂ ਲੇਟ ਹੋ ਜਾਂਦੇ ਆ, ਪਰ ਸਾਨੂੰ ਇਹ ਮੌਕਾ ਹੱਥੋਂ ਖੁੰਝਣ ਨਹੀਂ ਦੇਣਾ ਚਾਹੀਦਾ ਹੈ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।