ਹਾਈਟੈੱਕ ਨਾਕੇ ’ਤੇ ਅਚਾਨਕ ਚੈਕਿੰਗ ਲਈ ਪੁੱਜੇ ਏਡੀਜੀਪੀ ਲਾਅ ਐਂਡ ਆਰਡਰ - ADGP SPS PARMAR SURPRISE CHECKING
🎬 Watch Now: Feature Video
Published : Jan 22, 2025, 3:19 PM IST
ਅੰਮ੍ਰਿਤਸਰ: ਪੰਜਾਬ ਭਰ ਦੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਏਡੀਜੀਪੀ ਲਾਅ ਐਂਡ ਆਰਡਰ ਸੁਰਿੰਦਰ ਪਾਲ ਸਿੰਘ ਪਰਮਾਰ ਵੱਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਸ਼ੁਰੂਆਤੀ ਹੱਦ ਹਾਈਟੈਕ ਪੁਲਿਸ ਨਾਕਾ ਬਿਆਸ ਵਿਖੇ ਏਡੀਜੀਪੀ ਸੁਰਿੰਦਰ ਪਾਲ ਸਿੰਘ ਪਰਮਾਰ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੌਰਾਨ ਉਹਨਾਂ ਵੱਲੋਂ ਨਾਕੇ ਉੱਤੇ ਮੌਜੂਦ ਪੁਲਿਸ ਟੀਮਾਂ ਦੇ ਨਾਲ ਮੁਲਾਕਾਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜਿਸ ਤੋਂ ਬਾਅਦ ਉਹਨਾਂ ਵੱਲੋਂ ਥਾਣਾ ਬਿਆਸ ਵਿਖੇ ਪਹੁੰਚ ਕੇ ਵੱਖ-ਵੱਖ ਪੁਲਿਸ ਚੌਂਕੀਆਂ ਦੇ ਇੰਚਾਰਜਾਂ ਤੋਂ ਇਲਾਵਾ ਉਪ ਪੁਲਿਸ ਕਪਤਾਨ ਬਾਬਾ ਬਕਾਲਾ ਸਾਹਿਬ ਅਰੁਣ ਸ਼ਰਮਾ, ਥਾਣਾ ਬਿਆਸ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਸਮੇਤ ਟੀਮ ਨਾਲ ਮੁਲਾਕਾਤ ਕੀਤੀ ਗਈ। ਇਸ ਦੇ ਨਾਲ ਹੀ ਇਲਾਕੇ ਦੇ ਵਿੱਚ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਦੇ ਲਈ ਵਿਸ਼ੇਸ਼ ਹਦਾਇਤਾਂ ਵੀ ਉਹਨਾਂ ਵੱਲੋਂ ਜਾਰੀ ਕੀਤੀਆਂ ਗਈਆਂ।