ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ - Agitated by power cuts
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/23-01-2024/640-480-20575019-496-20575019-1706006615589.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jan 23, 2024, 4:17 PM IST
ਮਾਨਸਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਘਰੇਲੂ ਅਤੇ ਖੇਤੀ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਕਾਰਨ ਅੱਜ ਮਾਨਸਾ ਵਿਖੇ ਪਾਵਰਕਾਮ ਦੇ ਐਕਸੀਅਨ ਦਫਤਰ ਦਾ ਘਿਰਾਓ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬਿਜਲੀ ਦੇ ਕੱਟ ਬੰਦ ਨਾ ਕੀਤੇ ਗਏ ਤਾਂ ਕਿਸਾਨਾਂ ਵੱਲੋਂ ਅਣਮਿਥੇ ਸਮੇਂ ਦੇ ਲਈ ਪਾਵਰਕਾਮ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੱਥੇ ਘਰੇਲੂ ਬਿਜਲੀ ਦੇ ਕੱਟ ਲੱਗਣ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਥੇ ਹੀ ਖੇਤੀ ਬਿਜਲੀ ਦੇ ਕੱਟ ਲੱਗਣ ਕਾਰਨ ਕਿਸਾਨ ਆਪਣੀ ਫਸਲ ਨੂੰ ਪਾਣੀ ਦੇਣ ਤੋਂ ਵਾਂਝੇ ਹਨ। ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਸਰਕਾਰ ਕੋਲ ਕੋਲੇ ਦੀ ਕੋਈ ਵੀ ਕਮੀ ਨਹੀਂ ਹੈ ਪਰ ਦੂਸਰੇ ਪਾਸੇ ਸਰਕਾਰ ਦੇ ਇਹਨਾਂ ਦਾਅਵਿਆਂ ਦੀ ਪੋਲ ਖੁੱਲ ਰਹੀ ਹੈ, ਕਿਉਂਕਿ ਬਿਜਲੀ ਦੇ ਕੱਟਾਂ ਕਾਰਨ ਜਿੱਥੇ ਖੇਤੀ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਨੂੰ ਪਿੰਡਾਂ ਦੇ ਕਿਸਾਨਾਂ ਦਾ ਸਖਤ ਸਹਿਣ ਕਰਨਾ ਪਵੇਗਾ।