ਹਲਕਾ ਗੁਰੂਹਰਸਹਾਏ ਪੁੱਜੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ, ਸੁਖਬੀਰ ਬਾਦਲ ਨੇ ਕਿਹਾ- 'ਆਪ' ਦੇ ਸਾਰੇ ਹੀ MLA ਮਲੰਗ - Punjab Bachao Yatra

🎬 Watch Now: Feature Video

thumbnail

By ETV Bharat Punjabi Team

Published : Mar 12, 2024, 5:57 PM IST

ਫਿਰੋਜ਼ਪੁਰ: ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਹੀ ਮਲੰਗ ਹਨ ਅਤੇ ਆਪਣੀ ਆਖਰੀ ਵਾਰੀ ਸਮਝ ਕੇ ਲੋਕਾਂ ਨੂੰ ਲੁੱਟਣ ਅਤੇ ਕੁੱਟਣ 'ਤੇ ਲੱਗੇ ਹੋਏ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪਿੰਡ ਕੌਹਰ ਸਿੰਘ ਵਾਲਾ ਵਿਖੇ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਦੂਜੇ ਪੜਾਅ ਦੇ ਦੂਜੇ ਦਿਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਹਲਕਾ ਗੁਰੂਹਰਸਹਾਏ ਵਿੱਚ ਪੁੱਜੀ। ਹਲਕੇ ਵਿੱਚ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਪਿੰਡ ਸੋਹਣਗੜ ਰਤੇਵਾਲਾ ਤੋਂ ਕੀਤੀ ਗਈ। ਇਹ ਪੰਜਾਬ ਬਚਾਓ ਯਾਤਰਾ ਵੱਖ-ਵੱਖ ਪਿੰਡਾਂ ਵਿੱਚੋਂ ਗੁਜਰਦੀ ਹੋਈ ਪਿੰਡ ਕੋਹਰ ਸਿੰਘ ਵਾਲਾ ਵਿਖੇ ਪੁੱਜੀ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਵਿਧਾਇਕਾਂ 'ਤੇ ਨਿਸ਼ਾਨੇ ਵੀ ਸਾਧੇ।

ABOUT THE AUTHOR

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.