ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼, 8 ਨਵੰਬਰ ਨੂੰ ਅਗਲੀ ਪੇਸ਼ੀ
🎬 Watch Now: Feature Video
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮੁਲਜ਼ਮਾਂ ਦੀ ਅੱਜ ਮਾਨਸਾ ਅਦਾਲਤ ਵਿੱਚ ਪੇਸ਼ੀ ਹੋਈ। ਪੇਸ਼ੀ ਦੇ ਦੌਰਾਨ ਸਿੱਧੂ ਮੂਸੇਵਾਲਾ ਨਾਲ ਘਟਨਾ ਦੇ ਸਮੇਂ ਥਾਰ ਗੱਡੀ ਵਿੱਚ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੂੰ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਕਰਾਸ ਸਵਾਲ ਕੀਤੇ ਗਏ। ਇਸ ਦੌਰਾਨ ਦੂਸਰੇ ਸਾਰੇ ਨਾਮਜਦ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਅਗਲੀ ਪੇਸ਼ੀ 8 ਨਵੰਬਰ 2024 ਨੂੰ ਨਿਸ਼ਚਿਤ ਕੀਤੀ ਗਈ ਹੈ ਅਤੇ ਦੂਸਰੇ ਗਵਾਹਾਂ ਨੂੰ ਪੇਸ਼ ਹੋਣ ਦੇ ਵੀ ਆਦੇਸ਼ ਜਾਰੀ ਕੀਤੇ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਪੇਸ਼ੀ ਸੀ ਅਤੇ ਇਸ ਪੇਸ਼ੀ ਦੇ ਦੌਰਾਨ ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਦੇ ਸਮੇਂ ਥਾਰ ਗੱਡੀ ਦੇ ਵਿੱਚ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੂੰ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਕਰਾਸ ਕੀਤਾ ਗਿਆ। ਅਗਲੀ ਪੇਸ਼ੀ ਉੱਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਪੇਸ਼ ਹੋਣ ਲਈ ਕਿਹਾ ਗਿਆ ਹੈ।