ਰਾਜਾ ਵੜਿੰਗ ਦਾ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਹੋਇਆ ਪਰਵਾਨ, ਲੁਧਿਆਣਾ ਸੀਟ ਤੋਂ ਬਣੇ ਸਾਂਸਦ - Warring resigned from the MLA - WARRING RESIGNED FROM THE MLA
🎬 Watch Now: Feature Video
Published : Jun 14, 2024, 7:07 PM IST
|Updated : Jun 14, 2024, 7:56 PM IST
ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ, ਜਿਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ।ਦੱਸ ਦੇਈਏ ਕਿ ਰਾਜਾ ਵੜਿੰਗ ਨੇ ਲੁਧਿਆਣਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਸੰਵਿਧਾਨ ਮੁਤਾਬਕ ਉਹ ਦੋ ਅਹੁਦੇ ਨਹੀਂ ਸੰਭਾਲ ਸਕਦੇ। ਜਿਸ ਕਾਰਨ ਉਨ੍ਹਾਂ ਗਿੱਦੜਬਾਹਾ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਗਿੱਦੜਬਾਹਾ ਵਿੱਚ ਜ਼ਿਮਨੀ ਚੋਣ ਹੋਵੇਗੀ। ਦੱਸ ਦੇਈਏ ਕਿ ਰਾਜਾ ਵੜਿੰਗ ਗਿੱਦੜਬਾਹਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਜਾ ਚੁੱਕੇ ਹਨ।