ਅਰਜਨਟੀਨਾ ਅਤੇ ਉਰੁਗੁਏ ਦੇ ਅੰਬੈਸਡਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਹੋਏ ਨਤਮਸਤਕ - AMBASSADOR AT SRI DARBAR SAHIB

🎬 Watch Now: Feature Video

thumbnail

By ETV Bharat Punjabi Team

Published : Jan 7, 2025, 4:43 PM IST

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਉਥੇ ਹੀ ਦੂਜੇ ਪਾਸੇ ਨਵੇਂ ਸਾਲਦੀ ਸ਼ੁਰੂਆਤ ਮੌਕੇ ਕਈ ਬਾਲੀਵੁੱਡ ਸਿਤਾਰੇ ਅਤੇ ਕਈ ਰਾਜਨੀਤਿਕ ਲੀਡਰ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ[ ਉਹਨਾਂ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਕਰਦੇ ਹਨ ਜਿਸ ਤੇ ਚਲਦੇ ਅੱਜ H.E Mariano Caucino Ambassador of Argentina ਅਤੇ H E Alberto Guani Ambassador of Uruguay ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਨਾਂ ਬੈਸਟਰਾ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਤੇ ਨਵੇਂ ਸਾਲ ਦੀ ਸ਼ੁਰੂਆਤ ਕਾਰਨ ਪਹੁੰਚੇ ਹਨ ਅਤੇ ਉਹਨਾਂ ਨੇ ਅੱਜ ਦਰਬਾਰ ਸਾਹਿਬ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲਦੀ ਹੈ ਅਤੇ ਜੋ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ।

ABOUT THE AUTHOR

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.