ਪੁਲਿਸ ਨੇ 6 ਮੁਲਜ਼ਮਾਂ ਨੂੰ ਕੀਤਾ ਕਾਬੂ, 2 ਐਕਟਿਵਾ ਅਤੇ 6 ਮੋਬਾਇਲ ਫੋਨ ਵੀ ਕੀਤੇ ਬਰਾਮਦ - THREE SEPARATE CASES
🎬 Watch Now: Feature Video
Published : Dec 13, 2024, 5:32 PM IST
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਮਾੜੇ ਅਨਸਰਾਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਵੱਖ-ਵੱਖ ਤਿੰਨ ਮਾਮਲਿਆਂ ਦੇ ਵਿੱਚ 6 ਦੇ ਕਰੀਬ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਦੇ ਕੋਲੋਂ ਦੋ ਮੋਟਰਸਾਈਕਲ, ਇੱਕ ਐਕਟੀਵਾ ਅਤੇ 6 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਮੁਖ਼ਬਰ ਖਾਸ ਦੀ ਇਤਲਾਹ ਉੱਤੇ ਮੁਲਜ਼ਮ ਹਰਵਿੰਦਰ ਸਿੰਘ ੳਰੁਫ ਬੋਬੀ ਨੂੰ ਸਰੁਪ ਰਾਣੀ ਕਾਲਜ ਅੰਮ੍ਰਿਤਸਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਹਰਵਿੰਦਰ ਸਿੰਘ ਉਰਫ ਬੋਬੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਆਪਣੇ ਸਾਥੀ ਰਾਕੇਸ਼ ਕੁਮਾਰ ਉਰਫ ਬਾਬੁ ਨਾਲ ਰੱਲ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਉਹ ਇਸ ਸਮੇਂ ਕੇਂਦਰੀ ਜ਼ੇਲ੍ਹ ਅੰਮ੍ਰਿਤਸਰ ਵਿਖੇ ਬੰਦ ਹੈ। ਮੁਲਜ਼ਮ ਹਰਵਿੰਦਰ ਸਿੰਘ ਉਰਫ ਬੋਬੀ ਉਕਤ ਦੇ ਕਹਿਣ ਮੁਤਾਬਿਕ ਮੁਲਜ਼ਮ ਰਕੇਸ਼ ਕੁਮਾਰ ਉਰਫ ਬਾਬੁ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।