ਲੁੱਟਾਂ ਖੋਹਾਂ ਕਰਨ ਵਾਲੇ 4 ਮੁਲਜ਼ਮ ਕਾਬੂ, 11 ਮੋਬਾਈਲ ਫੋਨ ਤੇ ਇੱਕ ਮੋਟਰਸਾਈਕਲ ਵੀ ਬਰਾਮਦ - ROBBERY
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/31-12-2024/640-480-23228024-thumbnail-16x9-mf.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 31, 2024, 6:01 PM IST
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ 'ਤੇ ਦਿਸ਼ਾ ਨਿਰਦੇਸ਼ਾਂ 'ਤੇ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਨ੍ਹਾਂ ਵੱਲੋਂ ਲੁੱਟਾਂ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਵੰਬਰ ਦੇ ਮਹੀਨੇ ਭੰਡਾਰੀ ਪੁੱਲ 'ਤੇ ਬਾਹਰੋਂ ਆਏ ਨੌਜਵਾਨਾਂ ਦੇ ਨਾਲ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ ਦੱਸਿਆ ਜਾ ਰਿਹਾ ਕਿ ਚਾਰ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿਸ ਦੇ ਚਲਦੇ ਸਾਡੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਚਾਰ ਨੌਜਵਾਨਾਂ ਨੂੰ ਪਿੰਡ ਵਰਪਾਲ ਤੋਂ ਕਾਬੂ ਕੀਤਾ ਹੈ। ਜੋ ਕਿ ਵਰਪਾਲ ਦੇ ਹੀ ਰਹਿਣ ਵਾਲੇ ਹਨ। ਇਸ ਮੌਕੇ ਇਹ ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਨੌਜਵਾਨਾਂ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ 11 ਮੋਬਾਈਲ ਫੋਨ ਲੁੱਟਦੇ ਅਤੇ ਇੱਕ ਮੋਟਰਸਾਈਕਲ ਚੋਰੀ ਦਾ ਵੀ ਬਰਾਮਦ ਕੀਤਾ ਗਿਆ ਹੈ।