ਅੰਮ੍ਰਿਤਸਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਦੋ ਕਿਲੋ 350 ਗ੍ਰਾਮ ਅਫੀਮ ਅਤੇ 20 ਹਜ਼ਾਰ ਡਰੱਗ ਮਨੀ ਸਮੇਤ ਕੀਤਾ ਕਾਬੂ - SMUGGLERS ARRESTED
🎬 Watch Now: Feature Video


Published : Feb 20, 2025, 7:15 PM IST
ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ 'ਤੇ ਸਿਕੰਜ਼ਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਪੁਲਿਸ ਨੇ ਦੋ ਮੁਲਜ਼ਮਾਂ ਨੂੰ 2 ਕਿਲੋ 350 ਗ੍ਰਾਮ ਅਫੀਮ ਅਤੇ 20 ਹਜ਼ਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੈ ਸਿੰਘ ਨੇ ਦੱਸਿਆ ਕਿ ਥਾਣਾ ਛੇਹਰਟਾ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ਤੇ ਇੱਕ ਕਾਰ ਨੂੰ ਰੋਕਿਆ ਅਤੇ ਕਾਰ ਸਵਾਰ ਮਲਵਿੰਦਰ ਸਿੰਘ ਉਰਫ ਸੋਨੂ ਅਤੇ ਮਨਜਿੰਦਰ ਸਿੰਘ ਉਰਫ ਸੋਨੀ ਤੋਂ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਮਲਵਿੰਦਰ ਸਿੰਘ ਉਰਫ ਸੋਨੂ ਦੇ ਕੋਲੋਂ ਪੁਲਿਸ ਨੂੰ ਦੋ ਕਿਲੋ 350 ਗ੍ਰਾਮ ਅਫੀਮ ਅਤੇ 20 ਹਜ਼ਾਰ ਡਰੱਗ ਮਨੀ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।