ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਨਹੀਂ ਖੈਰ, ਅੰਮ੍ਰਿਤਸਰ ਪੁਲਿਸ ਕਰ ਰਹੀ ਮੋਟੇ ਚਲਾਨ - traffic rule breakers
Published : Aug 18, 2024, 12:18 PM IST
ਅੰਮ੍ਰਿਤਸਰ: ਆਏ ਦਿਨ ਵੇਖਿਆ ਜਾਂਦਾ ਹੈ ਕਿ ਅੰਮ੍ਰਿਤਸਰ ਦੀਆਂ ਸੜਕਾਂ 'ਤੇ ਲੰਬੇ-ਲੰਬੇ ਜਾਮ ਲੱਗ ਜਾਂਦੇ ਹਨ, ਜਿਸਦੇ ਚੱਲਦੇ ਲੋਕਾਂ ਨੂੰ ਟਰੈਫਿਕ ਸਮੱਸਿਆ ਨੂੰ ਲੈਕੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਕ ਪਾਸੇ ਰੱਖੜੀ ਦਾ ਤਿਉਹਾਰ ਹੋਣ ਕਰਕੇ ਜਿੱਥੇ ਪੁਲਿਸ ਪੂਰੀ ਤਰ੍ਹਾਂ ਮੁਸਤੇਦ ਦਿਖਾਈ ਦੇ ਰਹੀ ਹੈ ਉਥੇ ਹੀ ਲੋਕਾਂ ਵਲੋਂ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਅੰਮ੍ਰਿਤਸਰ 'ਚ ਪੁਲਿਸ ਵਲੋਂ ਨਿਯਮਾਂ ਨੂੰ ਤੋੜਨ ਵਾਲੇ ਵਾਹਨਾਂ ਦੇ ਮੋਟੇ ਚਲਾਨ ਕੱਟੇ ਜਾ ਰਹੇ ਹਨ। ਇਸ ਦੇ ਨਾਲ ਹੀ ਨੋ ਪਾਰਕਿੰਗ 'ਚ ਵਾਹਨ ਖੜੇ ਕਰਨ ਵਾਲਿਆਂ ਦੇ ਸਾਧਨ ਜ਼ਬਤ ਵੀ ਕੀਤੇ ਗਏ। ਇਸ ਦੇ ਨਾਲ ਹੀ ਕੁਝ ਲੋਕਾਂ ਨੂੰ ਪੁਲਿਸ ਨਾਲ ਉਲਝਦੇ ਹੋਏ ਵੀ ਦੇਖਿਆ ਗਿਆ। ਇਸ ਦੇ ਚੱਲਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਕਈ ਵਾਰ ਚਿਤਾਵਨੀ ਦੇਣ ਦੇ ਬਾਵਜੂਦ ਲੋਕ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਜਾ ਰਹੀ ਹੈ।