ਸਾਈਬਰ ਕਰਾਇਮ ਵੱਲੋਂ ਲੋਕਾਂ ਦੇ ਗਵਾਚੇ 105 ਮੋਬਾਇਲ ਫੋਨ ਲੱਭ ਕੇ ਕੀਤੇ ਲੋਕਾਂ ਦੇ ਹਵਾਲੇ - AMRITSAR POLICE STATION CYBER CRIME
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/08-02-2025/640-480-23501843-thumbnail-16x9-kjk.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Feb 8, 2025, 8:00 PM IST
ਅੰਮ੍ਰਿਤਸਰ : ਗੁਰੂ ਨਗਰੀ ਅੰਮ੍ਰਿਤਸਰ ਪੁਲਿਸ ਨੇ ਨਿਵੇਕਲੀ ਪਹਿਲਕਦਮੀ ਕਰਦੇ ਹੋਏ 105 ਮੋਬਾਇਲ ਫੋਨਾਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਪੂਰਦ ਕੀਤਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਦੇ ਥਾਣਾ ਸਾਈਬਰ ਕਰਾਇਮ ਨੇ ਇਹ ਮੋਬਾਇਲ ਫੋਨ ਟਰੇਸ ਕੀਤੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੇ ਫੋਨ ਗੁੰਮ ਹੋਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਜਿਸ ਉੱਤੇ ਪੁਲਿਸ ਨੇ ਤਕਨੀਕੀ ਢੰਗ ਨਾਲ ਕਾਰਵਾਈ ਕਰਦੇ ਹੋਏ ਫੋਨਾਂ ਨੂੰ ਟਰੇਸ ਕਰ ਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਦਾ ਫੋਨ ਗੁੰਮ ਹੋ ਜਾਏ ਉਹ ਥਾਣੇ ਵਿੱਚ ਇਸ ਦੀ ਸ਼ਿਕਾਇਤ ਦਰਜ ਕਰਵਾਏ ਤਾਂ ਜੋ ਪੁਲਿਸ ਇਸ ਉੱਤੇ ਕਾਰਵਾਈ ਕਰ ਸਕੇ।