ਘਰਿੰਡਾ ਪੁਲਿਸ ਹੱਥ ਲੱਗੀ ਸਫ਼ਲਤਾ, ਨਾਜਾਇਜ਼ ਤੌਰ ’ਤੇ ਚੱਲ ਰਹੇ ਗੰਨ ਹਾਊਸ ਨੂੰ ਕੀਤਾ ਸੀਲ - illegally gun house sealed - ILLEGALLY GUN HOUSE SEALED
🎬 Watch Now: Feature Video
Published : Mar 29, 2024, 11:34 AM IST
ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਘਰਿੰਡਾ ਪੁਲਿਸ ਵਲੋਂ ਕਾਰਵਾਈ ਕਰਦਿਆਂ ਨਾਜਾਇਜ਼ ਤੌਰ ’ਤੇ ਚੱਲ ਰਹੇ ਗੰਨ ਹਾਊਸ ਨੂੰ ਸੀਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੰਨ ਹਾਊਸ ਦਾ ਮਾਲਕ ਪਹਿਲਾਂ ਹੀ ਦੋ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਕੁਝ ਲੋਕਾਂ ਵੱਲੋਂ ਨਾਜਾਇਜ਼ ਤੌਰ 'ਤੇ ਚਲਾਇਆ ਜਾ ਰਿਹਾ ਸੀ। ਜਿਸ 'ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਾਰੇ ਹਥਿਆਰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਧਿਕਾਰੀ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।