ਤਰਨਤਾਰਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸਕੂਲ ਜਾ ਰਹੇ 18 ਸਾਲਾ ਮੁੰਡੇ ਦੀ ਮੌਤ - Death in a road accident - DEATH IN A ROAD ACCIDENT
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/18-04-2024/640-480-21253685-thumbnail-16x9-kjfjf.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Apr 18, 2024, 5:56 PM IST
ਤਰਨਤਾਰਨ: ਅੱਜ ਤੜਕਸਾਰ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ, ਜਿਸ ਵਿਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਜਿਲ੍ਹਾ ਤਰਨ ਤਾਰਨ ਦੇ ਪਿੰਡ ਐਮਾ ਦੇ ਇੱਕ 18 ਸਾਲਾ ਮੁੰਡੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਮੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਕੂਲ ਨੂੰ ਜਾ ਰਿਹਾ ਸੀ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਮਾਮਾ ਨੇ ਦੱਸਿਆ ਕਿ ਜਗਮੀਤ ਸਿੰਘ ਮੋਟਰਸਾਈਕਲ ਉਤੇ ਅੱਜ ਸਵੇਰੇ ਜਦੋਂ ਸਕੂਲ ਨੂੰ ਜਾ ਰਿਹਾ ਸੀ ਕਿ ਪਿੰਡ ਕੋਟ ਲਾਗੇ ਉਸ ਨਾਲ ਹਾਦਸਾ ਵਾਪਰ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।