ਗੁਰਦੁਆਰਾ ਸਾਹਿਬ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਬਜ਼ੁਰਗ ਮਹਿਲਾ ਦੀ ਮੌਤ - sultanpur lodhi news
🎬 Watch Now: Feature Video
Published : Feb 29, 2024, 11:53 AM IST
ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਇੱਕ ਬਜ਼ੁਰਗ ਔਰਤ ਦੀ ਮੌਤ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰੂਦੁਆਰਾ ਸਾਹਿਬ ਵਿਖੇ ਬਜ਼ੁਰਗ ਨਤਮਸਤਕ ਹੋਣ ਲਈ ਆਈ ਸੀ ਕਿ ਅਚਾਨਕ ਹੀ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਦਰਬਾਰ ਸਾਹਿਬ ਦੇ ਅੰਦਰ ਦਾਖ਼ਲ ਹੋਣ ਲੱਗੀ, ਤਾਂ ਉਸ ਵੇਲੇ ਉਹ ਚੱਕਰ ਖਾ ਕੇ ਡਿੱਗ ਗਈ। ਬਾਅਦ ਵਿੱਚ ਜਦੋਂ ਪਰਿਵਾਰ ਵੱਲੋਂ ਉਸ ਬਜ਼ੁਰਗ ਨੂੰ ਕੁਝ ਲੋਕਾਂ ਦੀ ਸਹਾਇਤਾ ਦੇ ਨਾਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਹਨਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਡਾਕਟਰਾਂ ਮੁਤਾਬਿਕ ਮਾਤਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਬਜ਼ੁਰਗ ਮਾਤਾ ਦੇ ਨਾਲ ਉਸ ਦਾ ਪਰਿਵਾਰ ਵੀ ਨਤਮਸਤਕ ਹੋਣ ਲਈ ਆਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕੇਸ ਵਿੱਚੋਂ ਬਰੀ ਹੋਣ ਦੀ ਖੁਸ਼ੀ ਵਿੱਚ ਉਹ ਮਾਲਕ ਦੇ ਦਰਬਾਰ 'ਚ ਸ਼ੁਕਰਾਨਾ ਕਰਨ ਲਈ ਆਏ ਹੋਏ ਸਨ। ਘਟਨਾ ਦੀਆਂ ਤਸਵੀਰਾਂ ਵੀ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ।