ਤਿੰਨ ਦਿਨ ਪਹਿਲਾਂ ਵਾਪਰੇ ਬੱਸ ਹਾਦਸੇ ਵਿੱਚ ਜ਼ਖਮੀ ਵਿਅਕਤੀਆਂ 'ਚੋਂ ਇੱਕ ਦੀ ਹੋਰ ਹੋਈ ਮੌਤ - ANOTHER PERSON DIES IN BUS ACCIDENT
🎬 Watch Now: Feature Video


Published : Feb 21, 2025, 4:48 PM IST
ਫਰੀਦਕੋਟ: ਤਿੰਨ ਦਿਨ ਪਹਿਲਾਂ ਇੱਕ ਨਿੱਜੀ ਕੰਪਨੀ ਦੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੇਕਾਬੂ ਹੋਕੇ ਸੇਮਨਾਲੇ ਵਿੱਚ ਡਿੱਗੀ ਸੀ। ਜਿਸ ਦੌਰਾਨ ਇੱਕ ਮਹਿਲਾ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 31 ਦੇ ਕਰੀਬ ਸਵਾਰੀਆਂ ਜ਼ਖਮੀ ਹੋਈਆਂ ਸਨ। ਇਨ੍ਹਾਂ 'ਚੋਂ ਦੋ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ। ਜਿਨ੍ਹਾਂ ਦਾ ਇਲਾਜ਼ ਗੁਰੂ ਗੋਬਿੰਦ ਸਿੰਘ ਮੇਡੀਕਲ ਹਸਪਤਾਲ ਵਿੱਚ ਚੱਲ ਰਿਹਾ ਸੀ। ਜਿੱਥੇ ਅੱਜ ਇੰਦਰਜੀਤ ਸਿੰਘ ਨਾਮਕ ਵਿਅਕਤੀ ਜੋ ਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਇੰਦਰਜੀਤ ਸਿੰਘ ਦੇ ਨਜ਼ਦੀਕੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਪਿਛਲੇ 20-25 ਸਾਲ ਤੋਂ ਗੁਰੂਦੁਆਰਾ ਸਾਹਿਬ ਵਿੱਚ ਰੋਜ਼ਾਨਾ ਸੇਵਾ ਕਰਦੇ ਸਨ ਅਤੇ ਗੁਰਸਿੱਖ ਬੰਦੇ ਸਨ। ਜਿਨ੍ਹਾਂ ਦੀਆਂ ਦੋ ਧੀਆਂ ਹੀ ਹਨ।