ਮਾਨਸਾ 'ਚ ਐਂਟੀ ਡਰੱਗ ਟਾਸਕ ਫੋਰਸ ਨੇ ਕਾਬੂ ਕੀਤਾ ਨਸ਼ਾ ਤਸਕਰ, ਭਾਰੀ ਮਾਤਰਾ 'ਚ ਨਸ਼ਾ ਕੀਤਾ ਨਸ਼ਟ - Parvinder Singh Jhota against drugs
🎬 Watch Now: Feature Video
Published : Jan 21, 2024, 2:36 PM IST
ਮਾਨਸਾ ਵਿਖੇ ਐਂਟੀ ਡਰੱਗ ਟਾਸਕ ਫੋਰਸ ਦੀ ਟੀਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਅਤੇ ਪ੍ਰਦੀਪ ਸਿੰਘ ਖਾਲਸਾ ਨੇ ਘਰ ਵਿੱਚ ਚਿੱਟਾ ਵੇਚ ਰਹੇ ਵਿਅਕਤੀ ਨੂੰ ਮੌਕੇ 'ਤੇ ਕਾਬੂ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਲਗਾਤਾਰ ਮੁਹਿੰਮ ਵਿੱਢੀ ਹੋਈ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਯਤਨ ਕੀਤਾ ਜਾਵੇ। ਉਹਨਾਂ ਕਿਹਾ ਕਿ ਅੱਜ ਉਹਨਾਂ ਗੁਪਤ ਸੁਚਨਾਂ ਦੇ ਅਧਾਰ 'ਤੇ ਜਾਣਕਾਰੀ ਮਿਲੀ ਸੀ ਕਿ ਇਸ ਜਗ੍ਹਾ ਉੱਪਰ ਚਿੱਟੇ ਦੇ ਨਸ਼ੇ ਦੀ ਤਸਕਰੀ ਹੋ ਰਹੀ ਹੈ ਤੇ ਇਸ ਜਗ੍ਹਾ 'ਤੇ ਚਿੱਟਾ ਪੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਇਹਨਾਂ ਵਿਅਕਤੀਆਂ ਨੂੰ ਨਸ਼ਾ ਕਰਦੇ ਕਾਬੂ ਕੀਤਾ। ਇਹਨਾਂ ਕੋਲੋਂ ਕੁਝ ਨਸ਼ਾ ਫੜ੍ਹ ਕੇ ਨਸ਼ਟ ਕੀਤਾ ਹੈ। ਜਿਸ 'ਚ ਇੱਕ ਬਜ਼ੁਰਗ ਵੀ ਸ਼ਾਮਲ ਸੀ। ਉਹਨਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਿਆਂ ਖਿਲਾਫ ਜਮੀਨੀ ਪੱਧਰ 'ਤੇ ਧਿਆਨ ਦਿੱਤਾ ਜਾਵੇ ਤਾਂ ਕਿ ਨਸ਼ਿਆਂ ਦੀ ਦਲਦਲ ਵਿੱਚ ਬਰਬਾਦ ਹੋ ਰਹੇ ਨੌਜਵਾਨਾਂ ਨੂੰ ਬਚਾਇਆ ਜਾਵੇ। ਇਸ ਦੌਰਾਨ ਐਂਟੀ ਟਾਸਕ ਫੋਰਸ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਲਗਾਤਾਰ ਮਾਨਸਾ ਜ਼ਿਲ੍ਹੇ ਦੇ ਵਿੱਚ ਨਸ਼ੇ ਦੀ ਵਿਕਰੀ ਹੋ ਰਹੀ ਹੈ ਅਤੇ ਨਸ਼ਾ ਬੇਖੌਫ ਨੌਜਵਾਨ ਨਸ਼ਾ ਵੇਚ ਰਹੇ ਨੇ।