ਫਿਰੋਜ਼ਪੁਰ 'ਚ ਬਰਾਮਦ ਸਵਾ ਕਰੋੜ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤੀ ਵੱਡੀ ਕਾਰਵਾਈ - ANTI NARCOTICS TASK FORCE
🎬 Watch Now: Feature Video
Published : Jan 24, 2025, 5:25 PM IST
ਫਿਰੋਜ਼ਪੁਰ ਵਿੱਚ ਨਸ਼ਿਆਂ ਦੀ ਗੈਰ ਕਾਨੂੰਨੀ ਸਪਲਾਈ ਵਿਰੁੱਧ ਐਂਟੀ ਨਾਰਕੋਟਿਕਸ ਟਾਸਕ ਫੋਰਸ ਅਤੇ ਡਰੱਗ ਇੰਸਪੈਕਟਰ ਨੇ ਵੱਡੀ ਕਾਰਵਾਈ ਕਰਦਿਆਂ ਲਗਭਗ ਇੱਕ ਕਰੋੜ 25 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਦੀ ਕਾਰਵਾਈ ਤਹਿਤ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਅਤੇ ਬੀਐਨਐਸਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੈਡੀਕਲ ਸਟੋਰ ਸੀਲ ਵੀ ਕੀਤੇ ਗਏ ਹਨ। ਪੁਲਿਸ ਮੁਤਾਬਿਕ ਮਾਲਿਕਾਂ ਕੋਲ ਲਾਇਸੈਂਸ ਵੀ ਨਹੀਂ ਸਨ ਜਿਸ ਕਾਰਨ ਮੈਡੀਕਲ ਸਟੋਰ ਵੀ ਨਜਾਇਜ਼ ਹੀ ਮੰਨੇ ਜਾ ਰਹੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਸੋਨੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਕਾਫੀ ਸਖਤ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਨੂੰ ਲੈ ਕੇ ਅਲੱਗ-ਅਲੱਗ ਤਰ੍ਹਾਂ ਦੀਆਂ ਟੀਮਾਂ ਵੀ ਬਣਾਈਆਂ ਗਈਆਂ ਹਨ। ਜਿਸ ਦੇ ਤਹਿਤ ਪੁਲਿਸ ਫੋਰਸ ਨੂੰ ਅਧਿਕਾਰ ਦਿੱਤੇ ਗਏ ਹਨ ਅਤੇ ਉਹਨਾਂ ਵੱਲੋਂ ਇਹਨਾਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਜਗ੍ਹਾ-ਜਗ੍ਹਾ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਨਸ਼ੇ ਦੀ ਮਾਤਰਾ ਘੱਟ ਸਕੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਵੇਚ ਕੇ ਬਣਾਈਆਂ ਗਈਆਂ ਪ੍ਰੋਪਰਟੀਆਂ ਵੀ ਸੀਜ ਕੀਤੀਆਂ ਜਾ ਰਹੀਆਂ ਹਨ।