ਮੋਗਾ ਵਿਖੇ 3 ਦਿਨਾਂ ਵਿੱਚ 10 ਦੇ ਕਰੀਬ ਚੋਰੀਆਂ, ਪੁਲਿਸ ਦੇ ਦਾਅਵੇ ਹੋਏ ਹਵਾ - THEFTS IN MOGA
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/08-01-2025/640-480-23282101-524-23282101-1736345215068.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jan 8, 2025, 7:41 PM IST
ਮੋਗਾ ਦੇ ਬਾਘਾਪੁਰਾਣਾ ਸ਼ਹਿਰ ਅੰਦਰ ਵੱਡੇ ਪੱਧਰ ਉੱਤੇ ਚੋਰੀਆਂ ਅਤੇ ਡਕੈਤੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀ ਲੈ ਰਹੀਆਂ। ਜਿਸ ਨੂੰ ਲੈ ਕੇ ਲੋਕਾਂ ਵਿੱਚ ਸਹਿਮ ਦਾ ਮਹੌਲ ਪਾਇਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਲੰਘੇ ਦਿਨਾਂ ਉੱਤੇ ਵੱਖ-ਵੱਖ ਥਾਵਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ। ਅੱਜ ਸਵੇਰੇ ਕਰੀਬ 4 ਵਜੇ ਮਿਲੀ ਜਾਣਕਾਰੀ ਮੁਤਾਬਕ ਚੋਰਾਂ ਨੇ ਨਿਹਾਲ ਸਿੰਘ ਵਾਲਾ ਰੋਡ ਅਤੇ ਮਾਣੂੰਕੇ ਵਿਖੇ ਸ਼ੈਲਰਾਂ, ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾ ਕੇ 4 ਥਾਵਾਂ ਉੱਤੇ ਚੋਰੀਆਂ ਕੀਤੀਆਂ ਹਨ। ਜਿਸ ਕਾਰਣ ਮਾਲਕਾ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਵਪਾਰ ਮੰਡਲ ਵੱਲੋਂ ਪ੍ਰਸ਼ਾਸਨ ਦੇ ਖਿਲਾਫ ਆਪਣਾ ਰੋਸ ਵੀ ਜਤਾਇਆ ਜਾ ਰਿਹਾ ਹੈ। ਪੁਲਿਸ ਨੇ ਚੋਰਾਂ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ ਹੈ।