ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਮੀਡੀਆ ਤੋਂ ਬਣਾਈ ਦੂਰੀ - Sunita Kejriwal bowed down

By ETV Bharat Punjabi Team

Published : May 28, 2024, 7:04 AM IST

thumbnail
ਸੁਨੀਤਾ ਕੇਜਰੀਵਾਲ ਨੇ ਮੀਡੀਆ ਤੋਂ ਬਣਾਈ ਦੂਰੀ (ਅੰਮ੍ਰਿਤਸਰ ਰਿਪੋਟਰ)

ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਵਿੱਚ ਮੱਥਾ ਟੇਕਣ ਪਹੁੰਚੇ। ਸੁਨੀਤਾ ਕੇਜਰੀਵਾਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਰਿਕਰਮਾ ਕਰਕੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਫਿਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇੱਕ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਸ ਨੂੰ ਲੈ ਕੇ ਲਗਾਤਾਰ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਹੁਣ ਪ੍ਰਚਾਰ ਕੀਤਾ ਜਾ ਰਿਹਾ ਅਤੇ ਇਸ ਚੋਣ ਪ੍ਰਚਾਰ ਦੇ ਵਿੱਚ ਸੁਨੀਤਾ ਕੇਜਰੀਵਾਲ ਵੀ ਆਮ ਆਦਮੀ ਪਾਰਟੀ ਦੀ ਸਟਾਰ ਚੋਣ ਪ੍ਰਚਾਰਕ ਹਨ ਅਤੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ। ਦਰਬਾਰ ਸਾਹਿਬ ਤੋਂ ਬਾਹਰ ਆਉਂਦੇ ਸਮੇਂ ਸੁਨੀਤਾ ਕੇਜਰੀਵਾਲ ਵੱਲੋਂ ਪੱਤਰਕਾਰਾਂ ਨਾਲ ਪੂਰੀ ਤਰੀਕੇ ਦੂਰੀ ਬਣਾ ਕੇ ਰੱਖੀ ਗਈ। 

 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.