ਕੈਬਨਿਟ ਮੰਤਰੀ ਅਮਨ ਅਰੋੜਾ ਦਾ ਜ਼ਿਮਨੀ ਚੋਣਾਂ ਨੂੰ ਲੈਕੇ ਬਿਆਨ, ਕਿਹਾ-ਹਰਿਆਣਾ ਦੇ ਨਾਲ ਹੀ ਪੰਜਾਬ 'ਚ ਹੋ ਸਕਦੀਆਂ ਹਨ ਚੋਣਾਂ - by elections in Punjab - BY ELECTIONS IN PUNJAB
🎬 Watch Now: Feature Video
Published : Aug 16, 2024, 7:42 PM IST
ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਅੱਜ ਭਾਰਤੀ ਚੋਣ ਕਮਿਸ਼ਨ ਨੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਦੀਆਂ ਚਾਰ ਸੀਟਾਂ ਲਈ ਕੋਈ ਵੀ ਐਲਾਨ ਜਾਂ ਤਰੀਕ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਮੱਥਾ ਟੇਕਣ ਲਈ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪੁੱਜੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰਿਆਣਾ ਦੇ ਨਾਲ ਹੀ ਪੰਜਾਬ ਵਿੱਚ ਵੀ ਚਾਰ ਸੀਟਾਂ ਲਈ ਬਾਕੀ ਬਚੀਆਂ ਸੀਟਾਂ ਉੱਤੇ ਜ਼ਿਮਨੀ ਚੋਣਾਂ ਹੋ ਸਕਦੀਆਂ ਹਨ। ਅਮਨ ਅਰੋੜਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੀ ਤਰਜ ਉੱਤੇ ਹੀ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਵੀ ਇੱਕ ਪਾਸੜ ਜਿੱਤ ਦਰਜ ਕਰੇਗੀ।