ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ - contract employee
🎬 Watch Now: Feature Video
Published : Jul 23, 2024, 10:59 AM IST
ਫਤਿਹਗੜ੍ਹ ਸਾਹਿਬ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਦੇ ਵਿਰੋਧ ਵਜੋਂ ਫਤਿਹਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੁਕ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।ਇਸ ਮੌਕੇ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ 22 ਵਾਰ ਕਰਕੇ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ। ਮੁੱਖ ਮੰਤਰੀ ਵੱਲੋਂ 1 ਜੁਲਾਈ ਨੂੰ ਮੋਰਚੇ ਦੀ ਸੂਬਾ ਕਮੇਟੀ ਨਾਲ਼ ਜਲੰਧਰ ਵਿਖੇ ਮੀਟਿੰਗ ਕੀਤੀ ਸੀ।