ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬਸੰਤੀ ਰੰਗ 'ਚ ਬਦਲੇ ਗਏ ਨਿਸ਼ਾਨ ਸਾਹਿਬ ਦੇ ਪੁਸ਼ਾਕੇ - Gurudwara Sadhar Niwaran Sahib - GURUDWARA SADHAR NIWARAN SAHIB
🎬 Watch Now: Feature Video
Published : Aug 10, 2024, 5:51 PM IST
ਪਟਿਆਲਾ : ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮ ਜਾਰੀ ਹੋਣ ਤੋਂ ਬਾਅਦ ਨਿਸ਼ਾਨ ਸਾਹਿਬ ਦਾ ਰੰਗ ਕੇਸਰੀ ਦੀ ਥਾਂ ਤੇ ਹੁਣ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ ਚੜ੍ਹਾਏ ਜਾ ਰਹੇ ਹਨ। ਇਸ ਹੁਕਮ ਦੇ ਤਹਿਤ ਅੱਜ ਪਟਿਆਲਾ ਦੇ ਨੌਵੇਂ ਪਾਤਸ਼ਾਹ ਦੇ ਅਸਥਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਬਸੰਤੀ ਰੰਗ ਪੁਸ਼ਾਕੇ ਨਿਸ਼ਾਨ ਸਾਹਿਬ ਚੜ੍ਹਾਏ ਗਏ ਜਿਸ ਤੋਂ ਪਹਿਲਾਂ ਸੰਗਤ ਵੱਲੋਂ ਅਰਦਾਸ ਵੀ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਬੀਬੀ ਕੁਲਦੀਪ ਕੌਰ ਟੌਹੜਾ ਤੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੈਨੇਜਰ ਤੇ ਹੋਰ ਸਿੰਘ ਸਾਹਿਬਾਨ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਿੰਘ ਸਾਹਿਬਾਨ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਿਰਮੋਰ ਸੰਸਥਾ ਹੈ, ਜਿਨਾਂ ਵੱਲੋਂ ਇਹ ਹੁਕਮ ਜਾਰੀ ਹੋਇਆ ਸੀ ਕਿ ਨਿਸ਼ਾਨ ਸਾਹਿਬ ਬਸੰਤੀ ਰੰਗ 'ਚ ਬਦਲੇ ਜਾਣ। ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਹੁਕਮ ਹੋਇਆ ਸੀ ਕਿ ਜਿਥੇ ਜਿਥੇ ਨਿਸ਼ਾਨ ਸਾਹਿਬ ਹੋਣਗੇ ਉਥੇ ਚੜਦੀ ਕਲਾ ਰਹੇਗੀ। ਦੱਸਣਯੋਗ ਹੈ ਕਿ ਬੀਤੇ ਦਿਨ ਸ੍ਰੀ ਹਰਮੰਦਿਰ ਸਾਹਿਬ ਵਿਖੇ ਵੀ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲੇ ਗਏ ਸਨ। ਇਸ ਤਰ੍ਹਾਂ ਹੁਣ ਹੌਲੀ ਹੌਲੀ ਹੋਰਨਾਂ ਗੁਰੂ ਘਰਾਂ ਵਿੱਚ ਵੀ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਸੰਤੀ ਰੰਗ 'ਚ ਬਦਲੇ ਜਾਣਗੇ।