ਮਾਨਸਾ ਵਿਖੇ ਕਿਸਾਨਾਂ ਦਾ ਚੌਥੇ ਦਿਨ ਵੀ ਡੀਸੀ ਦਫਤਰ ਦੇ ਬਾਹਰ ਧਰਨਾ ਜਾਰੀ, ਮੰਗਾਂ ਮਨਵਾਉਣ ਲਈ ਅੜੇ ਹੋਏ ਹਨ ਕਿਸਾਨ - ਡੀਸੀ ਦਫਤਰ ਦੇ ਬਾਹਰ ਧਰਨਾ ਜਾਰੀ
🎬 Watch Now: Feature Video
Published : Feb 9, 2024, 10:03 PM IST
ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਚੌਥੇ ਦਿਨ ਧਰਨਾ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਭਰ ਦੇ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੇ। ਉਹਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਕਿਸਾਨ ਪੱਖੀ ਨੀਤੀ ਬਣਾਵੇ। ਕਰਜੇ ਕਾਰਨ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਜਾਰੀ ਕਰੇ, ਪਿਛਲੇ ਸਮੇਂ ਦੇ ਵਿੱਚ ਖਰਾਬ ਹੋਈਆਂ ਫਸਲਾਂ ਦਾ ਸਰਕਾਰ ਮੁਆਵਜ਼ਾ ਦੇਵੇ। ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਕਰੇ। ਅੱਜ ਧਰਨੇ ਦਾ ਚੌਥਾ ਦਿਨ ਹੈ ਅਤੇ ਹੁਣ ਤੱਕ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਕਿਸਾਨ ਆਗੂਆਂ ਦੇ ਨਾਲ ਮੀਟਿੰਗ ਨਹੀਂ ਕੀਤੀ। ਉਹਨਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸੂਬਾ ਕਮੇਟੀ ਦੇ ਸੱਦੇ ਉੱਤੇ ਜੇਕਰ ਧਰਨੇ ਪ੍ਰਦਰਸ਼ਨ ਨੂੰ ਹੋਰ ਵੀ ਅੱਗੇ ਵਧਾਉਣਾ ਪਿਆ ਤਾਂ ਕਿਸਾਨ ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਜਾਰੀ ਰੱਖਣਗੇ।