ਪਨਬਸ ਕਾਮਿਆ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ 'ਤੇ ਮੋਗਾ ਬੱਸ ਸਟੈਂਡ 'ਤੇ ਕੀਤਾ ਰੋਸ ਪ੍ਰਦਰਸ਼ਨ - PRPC Workers Union
🎬 Watch Now: Feature Video
Published : Jun 19, 2024, 4:01 PM IST
ਮੋਗਾ: ਮੋਗਾ ਦੇ ਬੱਸ ਸਟੈਂਡ 'ਤੇ ਅੱਜ ਪੰਜਾਬ ਰੋਡਵੇਜ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਅਗਵਾਈ 'ਚ ਪਨਬਸ ਕਾਮਿਆਂ ਨੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਸ ਸਟੈਂਡ 'ਤੇ ਇਕੱਤਰ ਕਾਮਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੀ ਅੱਜ ਬੱਸਾਂ ਨੂੰ ਵੱਖ-ਵੱਖ ਰੂਟਾਂ ਤੋਂ ਬੰਦ ਕਰਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦੋ ਮਹੀਨੇ ਤੋਂ ਕੰਟਰੈਕਟ ਅਧੀਨ ਕੰਮ ਕਰਦੇ ਪਨਬਸ ਕਾਮਿਆਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਠੇਕੇਦਾਰ ਵੱਲੋਂ ਈ.ਪੀ.ਐਫ. ਸਬੰਧੀ ਵੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਵਿਭਾਗ ਅਤੇ ਠੇਕੇਦਾਰ ਵਿਚਕਾਰ ਆਪਸੀ ਮਾਮਲੇ 'ਚ ਕਾਮਿਆਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਮਸਲੇ ਦੇ ਚਲਦਿਆ ਹੁਣ ਦੋ ਮਹੀਨੇ ਤੋਂ ਤਨਖਾਹ ਨਹੀਂ ਮਿਲੀ। ਜਿਸ ਕਾਰਨ ਕਾਮਿਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਉੱਥੇ ਹੀ ਪਨਬਸ ਮੁਲਾਜ਼ਮ ਨੇ ਕਿਹਾ ਕਿ ਸਰਕਾਰਾਂ ਵੱਡੇ-ਵੱਡੇ ਵਾਅਦੇ ਜ਼ਰੂਰ ਕਰਦੀਆਂ ਹਨ। ਪਰ ਸਾਡੀ ਕਿਸੇ ਵੀ ਮੰਗ ਤੇ ਬੂਰ ਨਹੀਂ ਪੈਂਦਾ ਜੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਲਦ ਹੀ ਅਸੀਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਰਾਓ ਕਰਾਂਗੇ ਅਤੇ ਕਰਾਂਗੇ ਚੱਕਾ ਜਾਮ ਵੀ ਕਰਾਂਗੇ।