ਪਿੰਡ ਮੂਸੇ ਕਲਾਂ ਵਿਚ ਸਰਪੰਚਣੀ ਬਣੀ ਬਲਜੀਤ ਕੌਰ, ਪੰਚਾਇਤ ਨੂੰ ਮਿਲਿਆ ਬਹੁਮਤ, 6 ਮੈਂਬਰ ਵੀ ਜਿੱਤੇ - MUSA KALAN IN SARPANCH ELECTIONS
🎬 Watch Now: Feature Video


Published : Feb 17, 2025, 9:03 PM IST
ਤਰਨਤਾਰਨ: ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਮੂਸੇ ਕਲਾਂ ਪੰਚਾਇਤ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਬਲਜੀਤ ਕੌਰ ਪਤਨੀ ਗੁਰਸੇਵਕ ਸਿੰਘ ਜਿਨ੍ਹਾਂ ਵੱਲੋਂ ਸ਼ਾਨਦਾਰ ਜਿੱਤ ਦਰਜ ਕਰਦਿਆਂ ਸਰਪੰਚੀ ਦੀ ਚੋਣ ਜਿੱਤ ਦਰਜ ਕਰ ਸਰਪੰਚੀ ਹਾਸਿਲ ਕਰ ਲਈ। ਇਸਦੇ ਨਾਲ ਵੀ ਪੰਚਾਇਤ ਨੂੰ ਪੂਰਨ ਬਹੁਮਤ ਵੀ ਮਿਲ ਗਿਆ। ਪੰਚਾਇਤ ਮੈਂਬਰੀ ਲਈ 7 ਵਿਚੋਂ 6 ਉਮੀਦਵਾਰ ਵੀ ਸਰਪੰਚੀ ਧੜੇ ਦੇ ਹੀ ਜਿੱਤੇ ਹਨ। ਜਿਨ੍ਹਾਂ ਵਿਚ ਨਿਸ਼ਾਨ ਸਿੰਘ, ਗੁਰਸੇਵਕ ਸਿੰਘ, ਚਰਨਜੀਤ ਸਿੰਘ, ਕੁਲਦੀਪ ਕੌਰ, ਬਲਜਿੰਦਰ ਕੌਰ ਅਤੇ ਗੁਰਮੀਤ ਕੌਰ ਨੇ ਪੰਚਾਇਤ ਮੈਂਬਰ ਦੀ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ਇਸ ਮੌਕੇ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਜੀਤ ਕੌਰ ਪਿੰਡ ਦੇ ਸਰਪੰਚ ਚੁਣੇ ਗਏ ਹਨ। ਜਿਨ੍ਹਾਂ ਵੱਲੋਂ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਬੇਝਿਜਕ ਆਪਣੀਆਂ ਮੁਸ਼ਕਿਲਾਂ ਲਈ ਜਾਂ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਲਈ ਉਨ੍ਹਾਂ ਕੋਲ ਆ ਸਕਦੇ ਹਨ। ਉਨ੍ਹਾਂ ਦੇ ਸਾਰੇ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ।