ਬਠਿੰਡਾ ਪੁਲਿਸ ਨੇ ਓਪਰੇਸ਼ਨ ਕਾਸੋ ਦੌਰਾਨ ਕੀਤੀਆਂ ਟ੍ਰੇਨਾਂ ਚੈੱਕ, ਲੋਕਾਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ - POLICE CHECKED TRAINS
🎬 Watch Now: Feature Video
Published : Oct 9, 2024, 2:48 PM IST
ਪੰਜਾਬ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਕਾਸੋ ਆਪਰੇਸ਼ਨ ਚਲਾਇਆ ਗਿਆ ਜਿਸ ਦੀ ਅਗਵਾਈ ਡੀਜੀਪੀ ਸਪੈਸ਼ਲ ਡਾਕਟਰ ਜਤਿੰਦਰ ਜੈਨ ਨੇ ਕੀਤੀ ਅਤੇ ਉਹਨਾਂ ਦੇ ਨਾਲ ਐਸਐਸਪੀ ਅਮਨੀਤ ਕੋਂਡਲ ਤੋਂ ਇਲਾਵਾ ਬਠਿੰਡਾ ਪੁਲਿਸ ਵੱਲੋਂ ਬਠਿੰਡਾ ਰੇਲਵੇ ਜੰਕਸ਼ਨ ਉੱਤੇ ਚੈਕਿੰਗ ਕੀਤੀ ਗਈ ਅਤੇ ਤਲਾਸ਼ੀ ਅਭਿਆਨ ਵੀ ਚਲਾਇਆ ਗਿਆ। ਡੀਜੀਪੀ ਜਤਿੰਦਰ ਜੈਨ ਨੇ ਕਿਹਾ ਕਿ ਇਹ ਓਪਰੇਸ਼ਨ ਪੂਰੇ ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਬਠਿੰਡਾ ਰੇਲਵੇ ਜੰਕਸ਼ਨ ਅਤੇ ਵੱਖ-ਵੱਖ ਥਾਵਾਂ ਉੱਤੇ ਕਾਸੋ ਓਪਰੇਸ਼ਨ ਚਲਾਉਣ ਦਾ ਮਕਸਦ ਹੈ ਕ੍ਰਾਈਮ ਕਰਨ ਵਾਲੇ ਲੋਕਾਂ ਦੇ ਉੱਪਰ ਨੱਥ ਪਾਉਣਾ। ਉਨ੍ਹਾਂ ਆਖਿਆ ਕਿ ਤਿਉਹਾਰਾਂ ਨੂੰ ਲੈ ਕੇ ਆਮ ਲੋਕਾਂ ਦੀ ਸੁਰੱਖਿਆ ਲਈ ਹੋਰ ਸਖਤੀ ਵਧਾਈ ਜਾ ਰਹੀ ਹੈ ਤਾਂ ਜੋ ਆਮ ਲੋਕ ਸੁਰੱਖਿਅਤ ਰਹਿਣ।