ਆਪਰੇਸ਼ਨ ਕਾਸੋ ਦੇ ਤਹਿਤ ਬਠਿੰਡਾ ਪੁਲਿਸ ਵੱਲੋਂ ਡੋਗ ਸਕੋਡ ਨੂੰ ਲੈ ਕੇ ਚਲਾਇਆ ਗਿਆ ਸਰਚ ਅਭਿਆਨ - Search operation by Bathinda police - SEARCH OPERATION BY BATHINDA POLICE
🎬 Watch Now: Feature Video
Published : Aug 9, 2024, 5:23 PM IST
15 ਅਗਸਤ ਦਾ ਦਿਹਾੜਾ ਨਜ਼ਦੀਕ ਆ ਰਿਹਾ ਹੈ, ਬਠਿੰਡਾ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਚੱਪੇ-ਚੱਪੇ 'ਤੇ ਜਿੱਥੇ ਨਜ਼ਰ ਰੱਖੀ ਜਾ ਰਹੀ ਹੈ। ਲਗਾਤਾਰ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਆਪਰੇਸ਼ਨ ਕਾਸੋ ਤਹਿਤ ਅੱਜ ਬਠਿੰਡਾ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਉੱਤੇ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਡੋਗ ਸਕਾਡ ਅਤੇ ਐਂਟੀ ਸਾਬੋਤਜ ਟੀਮ ਨੂੰ ਲੈ ਕੇ ਰੇਲਵੇ ਸਟੇਸ਼ਨ ਉੱਤੇ ਯਾਤਰੀਆਂ ਦੇ ਸਮਾਨ ਅਤੇ ਪਾਰਕਿੰਗ ਵਿੱਚ ਖੜ੍ਹੇ ਵਹੀਕਲਾਂ ਦੀ ਜਾਂਚ ਕੀਤੀ ਗਈ ਹੈ। ਜਿਸ ਵਿੱਚ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਮੌਕੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬਠਿੰਡਾ ਦੇ ਰੇਲਵੇ ਸਟੇਸ਼ਨ 'ਤੇ ਇਹ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।