ਬਠਿੰਡਾ ਪੁਲਿਸ ਹੱਥ ਲੱਗੀ ਸਫ਼ਲਤਾ, ਤਿੰਨ ਨੌਜਵਾਨਾਂ ਨੂੰ ਵੱਖ-ਵੱਖ ਅਸਲਿਆਂ ਸਮੇਤ ਕੀਤਾ ਕਾਬੂ - Bathinda Police
🎬 Watch Now: Feature Video
Published : Mar 5, 2024, 5:57 PM IST
ਬਠਿੰਡਾ: ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਬਠਿੰਡਾ ਸੀਆਈ ਸਟਾਫ ਦੀ ਟੀਮ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਤਿੰਨ ਅਸਲੇ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਅਜੈ ਗਾਂਧੀ ਨੇ ਦੱਸਿਆ ਕਿ ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਥਾਣਾ ਨੇਹੀਆਂਵਾਲਾ ਦੇ ਏਰੀਏ ਪਿੰਡ ਮਹਿਮਾ ਸਰਜਾ ਦੇ ਕੋਲ ਮੁਖਬਰੀ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਅਸਲੇ ਸਮੇਤ ਕਾਬੂ ਕੀਤਾ ਗਿਆ। ਜਿੰਨ੍ਹਾਂ ਦੇ ਕਬਜ਼ੇ ਵਿਚੋਂ 32 ਬੋਰ ਪਿਸਟਲ, 315 ਬੋਰ ਦੇਸੀ ਕੱਟਾ ਅਤੇ 30 ਬੋਰ ਪਿਸਟਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ 'ਚ ਸੀ, ਜਿੰਨ੍ਹਾਂ ਨੂੰ ਸਮਾਂ ਰਹਿੰਦੇ ਕਾਬੂ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।