ਦੇਸ਼ ਵਿੱਚ ਲਾਗੂ ਹੋਏ ਤਿੰਨ ਨਵੇਂ ਕਾਨੂੰਨ, ਲੋਕਾਂ ਨੂੰ ਨਵੇਂ ਕਾਨੂੰਨ ਬਾਰੇ ਬਠਿੰਡਾ ਪੁਲਿਸ ਨੇ ਕਰਵਾਇਆ ਜਾਣੂ - 3 new law
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg?imwidth=128)
Published : Jul 1, 2024, 4:38 PM IST
![ETV Thumbnail thumbnail](https://etvbharatimages.akamaized.net/etvbharat/prod-images/01-07-2024/640-480-21840427-513-21840427-1719831656587.jpg)
ਦੇਸ਼ ਵਿੱਚ ਅੱਜ ਤੋਂ ਤਿੰਨ ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ। ਨਵੇਂ ਕਾਨੂੰਨਾਂ ਲਾਗੂ ਹੁੰਦਿਆਂ ਹੀ ਲੋਕਾਂ ਨੂੰ ਇਸ ਦੀ ਜਾਣਕਾਰੀ ਦੇਣ ਲਈ ਬਠਿੰਡਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਰਾਹੀਂ ਵੱਖ-ਵੱਖ ਥਾਣਿਆਂ ਵਿੱਚ ਪੜੇ ਲਿਖੇ ਅਤੇ ਆਮ ਲੋਕਾਂ ਨੂੰ ਇਹਨਾਂ ਕਨੂੰਨਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਬਠਿੰਡਾ ਅੰਦਰ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਕ ਖੁਦ ਥਾਣਿਆਂ ਵਿੱਚ ਜਾ ਕੇ ਨਵੇਂ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਐਸਐਸਪੀ ਨੇ ਦੱਸਿਆ ਕਿ ਨਵੇਂ ਕਾਨੂੰਨਾਂ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਜਿੱਥੇ ਪੀੜਤ ਵਿਅਕਤੀ ਆਪਣੇ ਘਰ ਤੋਂ ਹੀ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਉਸਦੀ ਐਫਆਈਆਰ ਦਰਜ ਕਰਵਾ ਸਕੇਗਾ, ਉੱਥੇ ਹੀ ਇਹਨਾਂ ਕਾਨੂੰਨਾਂ ਦਾ ਔਰਤਾਂ ਨੂੰ ਕਾਫੀ ਫਾਇਦਾ ਹੋਵੇਗਾ।