ਬਠਿੰਡਾ ਪੁਲਿਸ ਨੇ ਕਤਲ ਦਾ ਮਾਮਲਾ ਕੀਤਾ ਹੱਲ, 3 ਮੁਲਜ਼ਮ ਕੀਤੇ ਗ੍ਰਿਫ਼ਤਾਰ - SOLVE MURDER CASE
🎬 Watch Now: Feature Video
Published : Feb 13, 2025, 4:46 PM IST
ਬਠਿੰਡਾ: ਬੀਤੇ ਦਿਨ ਬਠਿੰਡਾ ਮਾਨਸਾ ਰੋਡ ਗਰੋਥ ਸੈਂਟਰ ਨਜ਼ਦੀਕ ਇੱਕ ਵਿਅਕਤੀ ਦਾ ਇੱਟਾ ਰੋੜੇ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਜਾਵੇਦ ਅਲੀ ਬੀਕਾਨੇਰ ਦਾ ਰਹਿਣ ਵਾਲਾ ਸੀ। ਪੁਲਿਸ ਨੇ ਇਹ ਮਾਮਲਾ ਹੱਲ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਤਿੰਨ ਵਿੱਚੋਂ ਇੱਕ ਨਾਬਾਲਿਕ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨੇ ਕਥਿਤ ਮੁਲਜ਼ਮਾਂ ਦੀ ਮਾਂ ਬਾਰੇ ਗਲਤ ਸ਼ਬਦ ਬੋਲੇ ਸਨ, ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਉਸ ਦਾ ਇੱਟਾਂ ਰੋੜੇ ਮਾਰ ਕਤਲ ਕਰ ਦਿੱਤਾ। ਪੁਲਿਸ ਇਸ ਮਾਮਲੇ ਹੀ ਹੋਰ ਡੂੰਘਾਈ ਨਾਲ ਜਾਂਚ ਕਰ ਰਹੀ ਹੈ।