ਬਠਿੰਡਾ ਵਿੱਚ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ, ਇਤਰਾਜ਼ਯੋਗ ਦਵਾਈਆਂ ਬਰਾਮਦ - drug free Punjab campaign

By ETV Bharat Punjabi Team

Published : Jul 14, 2024, 10:17 PM IST

thumbnail
ਮੈਡੀਕਲ ਸਟੋਰਾਂ 'ਤੇ ਛਾਪੇਮਾਰੀ, ਇਤਰਾਜ਼ਯੋਗ ਦਵਾਈਆਂ ਬਰਾਮਦ (drug free Punjab campaign)

ਬਠਿੰਡਾ: ਡਰੱਗ ਇੰਸਪੈਕਟਰ, ਐਸਟੀਐਫ ਅਤੇ ਡੀਐਸਪੀ ਵੱਲੋਂ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਬਠਿੰਡਾ ਦੇ ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ 'ਤੇ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਇੱਕ ਮੈਡੀਕਲ ਸਟੋਰ 'ਤੇ ਇਤਰਾਜ਼ਯੋਗ ਦਵਾਈਆਂ ਮਿਲਣ ਤੋਂ ਬਾਅਦ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਵੱਲੋਂ ਮੈਡੀਕਲ ਸਟੋਰ ਮਾਲਕ ਖਿਲਾਫ ਸਖਤ ਕਾਰਵਾਈ ਲਈ ਲਿਖ ਕੇ ਭੇਜ ਦਿੱਤਾ ਹੈ। ਉਧਰ ਦੂਸਰੇ ਪਾਸੇ ਮੈਡੀਕਲ ਸਟੋਰ ਮਾਲਕ ਦਾ ਕਹਿਣਾ ਹੈ ਕਿ ਜਿਸ ਢੰਗ ਨਾਲ ਐਸਟੀਐਫ ਅਤੇ ਡਰੱਗ ਇੰਸਪੈਕਟਰਾਂ ਵੱਲੋਂ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਨਾਲ ਉਹਨਾਂ ਦੀ ਦੁਕਾਨਦਾਰੀ 'ਤੇ ਅਸਰ ਪੈ ਰਿਹਾ ਹੈ ਕਿਉਂਕਿ ਕਈ ਕਈ ਘੰਟੇ ਇਹ ਜਾਂਚ ਚਲਦੀ ਰਹਿੰਦੀ ਹੈ। ਇਸ ਦੌਰਾਨ ਜਿੱਥੇ ਉਹਨਾਂ ਦੇ ਗਾਹਕ ਖਰਾਬ ਹੁੰਦੇ ਹਨ ਉਥੇ ਹੀ ਸਮਾਜ ਵਿੱਚ ਉਹਨਾਂ ਦੇ ਰੁਤਬੇ ਨੂੰ ਠੇਸ ਪਹੁੰਚਦੀ ਹੈ ।ਜਦਕਿ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦਾ ਕਹਿਣਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਸਟੀਐਫ ਅਤੇ ਸਿਹਤ ਵਿਭਾਗ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ ਹੈ ।ਉਹਨਾਂ ਕਿਹਾ ਕਿ ਜੋ ਵੀ ਮੈਡੀਕਲ ਨਸ਼ੇ ਦਾ ਕਾਰੋਬਾਰ ਕਰਨਗੇ ਉਹਨਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.