ਖੁਦਕੁਸ਼ੀ ਕਰਨ ਤੋਂ ਪਹਿਲਾਂ ਵਟਸਐਪ 'ਤੇ ਨੌਜਵਾਨ ਨੇ ਪਾਇਆ ਸਟੇਟਸ, ਮਿਲਿਆ ਸੁਸਾਇਡ ਨੋਟ - suicide status on WhatsApp
🎬 Watch Now: Feature Video
Published : Sep 23, 2024, 3:02 PM IST
ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ 'ਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਆਪਣੇ ਵਟਸਐਪ ਸਟੇਟਸ 'ਤੇ ਪਤਨੀ ਦੀ ਤਸਵੀਰ ਪੋਸਟ ਕੀਤੀ ਅਤੇ ਲਿਖਿਆ, 'ਸੌਰੀ ਮਾਈ ਲਵ, ਮਾਈ ਡੀਅਰ, ਅਲਵਿਦਾ। ਮੈਂ ਤੁਹਾਨੂੰ ਪਿਆਰ ਨਹੀਂ ਕਰ ਸਕਿਆ, ਮੈਨੂੰ ਮਾਫ ਕਰ ਦਿਓ,'। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ 3 ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ। ਉਸ ਦੇ ਪਰਿਵਾਰਕ ਮੈਂਬਰ ਉਸ ਦੇ ਵਿਆਹ ਤੋਂ ਖੁਸ਼ ਨਹੀਂ ਸਨ ਅਤੇ ਕਈ ਵਾਰ ਘਰ ਛੱਡਣ ਦੀਆਂ ਧਮਕੀਆਂ ਦਿੰਦੇ ਸਨ। ਜਿਸ ਕਾਰਨ ਉਹ ਪਰੇਸ਼ਾਨ ਸੀ ਅਤੇ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਆਪਣੇ ਸਹੁਰੇ ਘਰ ਗਈ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਮੋਹਿਤ ਵਾਸੀ ਨਾਨਕ ਨਗਰੀ ਗਲੀ ਨੰਬਰ 4, ਅਬੋਹਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲਾਸ਼ ਦੇ ਕੋਲੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ।