ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾ ਅੰਮ੍ਰਿਤਸਰ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕੀਤੀ ਤਾੜਨਾ - Kite season - KITE SEASON
🎬 Watch Now: Feature Video


Published : Aug 5, 2024, 8:29 PM IST
ਪਤੰਗਬਾਜ਼ੀ ਦੇ ਸੀਜ਼ਨ ਨੂੰ ਦੇਖਦੇ ਹੋਏ ਅੰਮ੍ਰਿਤਸਰ ਪੁਲਿਸ ਸਖ਼ਤ ਨਜ਼ਰ ਆ ਰਹੀ ਹੈ। ਅੰਮ੍ਰਿਤਸਰ ਦੇ ਡੀ.ਸੀ.ਪੀ. ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਬੱਚੇ ਚਾਈਨਾ ਡੋਰ ਦੀ ਵਰਤੋਂ ਸਭ ਤੋਂ ਜਿਆਦਾ ਕਰਦੇ ਹਨ। ਜਿਸ ਦੀ ਵਰਤੋਂ ਕਰਨਾ ਸਾਰਿਆਂ ਲਈ ਬਹੁਤ ਹੀ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਅਪੀਲ ਕੀਤੀ ਜਾਂਦੀ ਹੈ, ਚਾਈਨਾ ਡੋਰ ਦੀ ਵਰਤੋਂ ਨਾਂ ਕਰੋ, ਇਹ ਗੈਰ-ਕਾਨੂੰਨੀ ਹੈ ਅਤੇ ਇਸ ਨਾਲ ਪੰਛੀਆਂ ਅਤੇ ਟੂ-ਵੀਲਰਸ ਚਾਲਕਾਂ ਨੂੰ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਸਟੋਰ ਜਾਂ ਵੇਚਣ ਵਾਲਿਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ।