'ਭਾਰਤੀ ਕਿਸਾਨ ਯੂਨੀਅਨ ਚੜੂਨੀ ਲੜੇਗੀ ਪੰਜਾਬ ਦੀਆਂ ਜ਼ਿਮਨੀ ਚੋਣਾਂ' - Bharatiya Kisan Union Charuni - BHARATIYA KISAN UNION CHARUNI
🎬 Watch Now: Feature Video


Published : Jun 23, 2024, 2:22 PM IST
ਸ੍ਰੀ ਫ਼ਤਿਹਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਵਿੱਚ ਜ਼ਿਮਨੀ ਚੋਣਾਂ ਲੜੇਗੀ। ਇਹ ਕਹਿਣਾ ਹੈ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ, ਜੋ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਯੂਨੀਅਨ ਦੇ ਨਾਲ ਮੀਟਿੰਗ ਕਰਨ ਲਈ ਆਏ ਸਨ। ਇਸ ਮੌਕੇ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਜਥੇਬੰਦੀ ਨੂੰ ਹਰ ਜ਼ਿਲ੍ਹੇ ਦੇ ਵਿੱਚ ਮਜ਼ਬੂਤ ਕੀਤਾ ਜਾਵੇ। ਉੱਥੇ ਹੀ ਚੜੂਨੀ ਨੇ ਇਹ ਕਿਹਾ ਕਿ ਉਹ ਜ਼ਿਮਨੀ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰਨਗੇ। ਉਹਨਾਂ ਨੇ ਕਿਹਾ ਕਿ ਪੰਜਾਬ 'ਚ ਜਲੰਧਰ ਨੂੰ ਛੱਡ ਕੇ ਚਾਰ ਸੀਟਾਂ 'ਤੇ ਚੋਣ ਲੜੀ ਜਾਏਗੀ। ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਪੈਸਿਆਂ ਬਾਰੇ ਬੋਲਦਿਆਂ ਚੜੂਨੀ ਨੇ ਕਿਹਾ ਕਿ ਇੱਕ ਦਿਨ ਦਾ ਪ੍ਰਧਾਨ ਮੰਤਰੀ ਦੇ ਵੱਲੋਂ 17 ਰੁਪਏ ਦਿੱਤੇ ਗਏ ਹਨ, ਜਿਸ ਦਾ ਕਿ ਚਾਹ ਦਾ ਕੱਪ ਵੀ ਨਹੀਂ ਆਉਂਦਾ। ਇਸ ਲਈ ਪ੍ਰਧਾਨ ਮੰਤਰੀ ਨੂੰ ਸੋਚ ਕੇ ਕਿਸਾਨਾਂ ਨੂੰ ਕੁਝ ਦੇਣਾ ਚਾਹੀਦਾ ਹੈ। ਉੱਥੇ ਹੀ, ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਬੋਲਦੇ ਹੋਏ ਕਿਹਾ ਕਿ ਪਹਿਲਾਂ ਵਾਲੀਆਂ ਸਰਕਾਰਾਂ ਵੱਲੋਂ ਵੀ ਕਿਸਾਨਾਂ ਦੀ ਕੋਈ ਬਾਂਹ ਨਹੀਂ ਫੜੀ ਗਈ ਤੇ ਇਹ ਸਰਕਾਰ ਵੀ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ।