ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਹਥਿਆਰਾਂ ਸਣੇ ਕਾਬੂ ਕੀਤੇ 3 ਬਦਮਾਸ਼ - 3 arrested with heroin - 3 ARRESTED WITH HEROIN
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/24-06-2024/640-480-21781851-107-21781851-1719211019908.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jun 24, 2024, 12:32 PM IST
ਅੰਮ੍ਰਿਤਸਰ: ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਨਸ਼ੇ ਤੇ ਅਪਰਾਧ ਖਿਲਾਫ ਸਖਤ ਪੰਜਾਬ ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲੈਂਦੇ ਹੋਏ ਬਦਮਾਸ਼ਾਂ ਨੂੰ ਕਾਬੂ ਕੀਤਾ ਜਾ ਰਿਹ ਹੈ ਇਸ ਹੀ ਤਹਿਤ ਸੀ.ਆਈ.ਏ. ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਬਦਮਾਸ਼ਾਂ ਖਿਲਾਫ ਕਾਰਵਾਈ ਕਰਦੇ ਹੋਏ 3 ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ। ਪੁਲਿਸ ਨੇ ਇਹਨਾਂ ਤੋਂ 6 ਪਿਸਤੌਲ ਮੈਗਜ਼ੀਨ, ਹੈਰੋਇਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਿਕ ਇੱਕ ਮੁਖ਼ਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਅਕਾਸ਼ ਸੇਠ, ਕਰਨਜੀਤ ਸਿੰਘ ਅਤੇ ਸੁਖਦੀਪ ਸਿੰਘ ਕਾਫੀ ਸਮੇਂ ਤੋਂ ਬਾਰਡਰ ਤੋਂ ਨਾਜਾਇਜ਼ ਅਸਲ੍ਹਾ, ਗੋਲੀ-ਸਿੱਕਾ ਅਤੇ ਨਸ਼ੇ ਦੀ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੌਜਵਾਨਾਂ ਨੂੰ 6 ਪਿਸਤੌਲ, 10 ਮੈਗਜ਼ੀਨ ਮਿਲੇ ਹਨ ਨਾਲ ਹੀ ਪੁਲਿਸ ਨੇ ਇੱਕ ਮੁਲਜ਼ਮ ਅਕਾਸ਼ ਸੇਠ ਦੀ ਨਿਸ਼ਾਨਦੇਹੀ 'ਤੇ 200 ਗ੍ਰਾਮ ਹੈਰੋਇਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਸਥਾਨਿਕ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ ਜਿਥੇ ਪੁੱਛਗਿਸ਼ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।