ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਜਿਆ ਗੁਰਦੁਆਰਾ ਸ਼ਹੀਦਗੰਜ ਸਾਹਿਬ - BABA DEEP SINGH JI
🎬 Watch Now: Feature Video


Published : Jan 25, 2025, 1:39 PM IST
ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਰੰਗ ਬਿਰੰਗੇ ਫੁੱਲਾਂ ਦੀ ਸਜਾਵਟ ਕੀਤੀ ਗਈ। 27 ਜਨਵਰੀ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਨੇ ਲੋਕਾਂ ਨੂੰ ਜਨਮ ਦਿਹਾੜੇ ਮੌਕੇ ਹਾਜ਼ਰੀਆਂ ਭਰ ਕੇ ਅੰਮ੍ਰਿਤ ਪਾਨ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਆਉਣ ਵਾਲੀ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਗਰ ਕੀਰਤਨ ਵੀ ਕੱਢਿਆ ਜਾਵੇਗਾ। ਵੱਡੀ ਗਿਣਤੀ ਵਿੱਚ ਸੰਗਤ ਗੁਰੂਘਰ ਪਹੁੰਚ ਕੇ ਨਤਮਸਤਕ ਹੋ ਰਹੀ ਹੈ।