ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ - BJP candidate Hans Raj Hans - BJP CANDIDATE HANS RAJ HANS
🎬 Watch Now: Feature Video
Published : May 9, 2024, 10:55 PM IST
ਫਰੀਦਕੋਟ: ਅਖੀਰਲੇ ਦੌਰ ਵਿਚ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਤੀਜੇ ਦਿਨ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਪਾਸ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜਿੰਦਰ ਸ਼ਿਖਾਵਤ ਵੀ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਗਜਿੰਦਰ ਸਿੰਘ ਸੇਖਾਵਤ ਨੇ ਦਾਅਵਾ ਕੀਤਾ ਕਿ ਕੇਂਦਰ ਵਿਚ ਤੀਜੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਨ ਜਾ ਰਹੀ। ਇਸ ਮੌਕੇ ਹੰਸ ਰਾਜ ਹੰਸ ਨੇ ਵੀ ਗੱਲਬਾਤ ਦੌਰਾਨ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਕਾਗਜ਼ ਦਾਖਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਫ਼ੀਆਂ ਦੇ ਸ਼ਹਿਰ ਵਿੱਚ ਉਨ੍ਹਾਂ ਨੂੰ ਵਿਚਰਨ ਦਾ ਮੌਕਾ ਮਿਲਿਆ, ਆਸ ਹੈ ਫਰੀਦਕੋਟ ਦੇ ਲੋਕ ਉਨ੍ਹਾਂ ਨੂੰ ਸਹਿਯੋਗ ਦੇ ਕੇ ਲੋਕ ਸਭਾ ਵਿਚ ਭੇਜਣਗੇ।